Government of Punjab: ਪੰਜਾਬ ਸਰਕਾਰ ‘ਚ ਹਾਲ ਹੀ ‘ਚ ਸਿਹਤ ਮੰਤਰੀ ਦਾ ਅਹੁਦਾ ਡਾ ਬਲਬੀਰ ਸਿੰਘ ਨੇ ਸੰਭਾਲਿਆ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਲਗਾਤਾਰ ਐਕਸ਼ਨ ਮੋਡ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ‘ਚ ਲੱਗੇ ਹਨ। ਇਸ ਦੇ ਨਾਲ ਹੀ ਪਹਿਲੇ ਦਿਨ ਤੋਂ ਪੰਜਾਬ ਦੀ ਆਪ ਸਰਕਾਰ ਦੀ ਤਰਜੀਹ ਆਮ ਲੋਕਾਂ ਨੂੰ ਵੱਧਿਆ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਹੈ।
ਇਸ ਦੇ ਲਈ ਸੂਬੇ ‘ਚ ਲੋਕਾਂ ਨੂੰ ਮੁਫ਼ਤ ਸਿੱਖਿਆ ਤੇ ਮੁਫ਼ਤ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਦਾਅਵਾ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤਾ ਗਿਆ। ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਸਾਰੇ ਵੱਡੇ ਅਤੇ ਛੋਟੇ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਕਦਮ ਚੁੱਕੇ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ 2000 ਐਂਬੂਲੈਂਸਾਂ ਨੂੰ ਇੱਕ ਐਪ ਰਾਹੀਂ ਸਾਰੇ ਹਸਪਤਾਲਾਂ ਨਾਲ ਜੋੜਿਆ ਜਾਵੇਗਾ। ਕੋਈ ਵੀ ਵਿਅਕਤੀ ਇਸ ਰਾਹੀਂ ਐਂਬੂਲੈਂਸ ਬੁੱਕ ਕਰਵਾ ਸਕੇਗਾ। ਐਪ ਤੋਂ ਇਹ ਜਾਣਕਾਰੀ ਵੀ ਮਿਲੇਗੀ ਕਿ ਮਰੀਜ਼ ਦੇ ਨੇੜੇ ਕਿਹੜੇ ਹਸਪਤਾਲ ਹਨ। ਡਾ. ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸੇ ਦੁਰਘਟਨਾ ਦੀ ਸੂਰਤ ਵਿੱਚ ਐਂਬੂਲੈਂਸ ਸੇਵਾ ਅਤੇ ਐਮਰਜੈਂਸੀ ਸੇਵਾਵਾਂ ਦਾ ਖਰਚਾ ਸਮੇਤ ਪੰਜਾਬ ਵਾਸੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਸਹਿਣ ਕਰੇਗੀ। ਦੂਜੇ ਸੂਬਿਆਂ ਦੇ ਲੋਕਾਂ ਦਾ ਇਲਾਜ ਵੀ ਸ਼ੁਰੂ ਵਿੱਚ ਸਰਕਾਰੀ ਖਰਚੇ ’ਤੇ ਕੀਤਾ ਜਾਵੇਗਾ।
ਸੂਬਾ ਸਰਕਾਰ ਨੇ ਸ਼ੁਰੂ ਕੀਤੀ ‘ਫਰਿਸ਼ਤੇ’ ਸਕੀਮ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲfਸ ਆਮ ਤੌਰ ’ਤੇ ਸੜਕ ਹਾਦਸਿਆਂ ਵਿੱਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਂਦੀ ਹੈ। ਪਰ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ, ਇਸ ਲਈ ਸੂਬਾ ਸਰਕਾਰ ਨੇ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਹੈ। ਇਸ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਪ੍ਰੋਤਸਾਹਨ ਦੇ ਆਧਾਰ ‘ਤੇ 2000 ਰੁਪਏ ਦਿੱਤੇ ਜਾਣਗੇ।
ਚਾਰ ਪਹੀਆ ਵਾਹਨਾਂ ਵਿੱਚ ਫਸਟ ਏਡ ਕਿੱਟ ਰੱਖਣਾ ਲਾਜ਼ਮੀ ਹੋਵੇਗਾ। ਸਰਕਾਰ ਇਸ ਦੇ ਲਈ ਕਾਨੂੰਨ ਬਣਾਉਣ ਜਾ ਰਹੀ ਹੈ। ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਗੱਡੀ ਵਿੱਚ ਫਸਟ ਏਡ ਕਿੱਟ ਜ਼ਰੂਰ ਰੱਖੀ ਜਾਵੇ। ਇਸ ਵਿੱਚ ਦਰਦ ਦੀਆਂ ਦਵਾਈਆਂ, ਕਾਟਨ, ਡੈਟੋਲ, ਪੱਟੀ ਆਦਿ ਹੋਣਗੇ।
ਇਸ ਦੇ ਨਾਲ ਹੀ ਡਾ: ਸਿੰਘ ਨੇ ਦੱਸਿਆ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੋ ਹਿੱਸਿਆਂ ‘ਚ ਵੰਡਿਆ ਜਾਵੇਗਾ। ਇੱਕ ਬੁਨਿਆਦੀ ਅਤੇ ਦੂਜਾ ਉੱਨਤ। ਬੇਸਿਕ ਵਿੱਚ ਦੋ ਡਾਕਟਰਾਂ ਦੇ ਨਾਲ ਹੋਰ ਸਟਾਫ਼ ਦਿੱਤਾ ਜਾਵੇਗਾ। ਮਾਲਵਾ ਖੇਤਰ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ, ਇਸ ਲਈ ਇੱਥੇ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ।
ਨਾਲ ਹੀ ਨਸ਼ਿਆਂ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਨਸ਼ਾ ਛੁਡਾਊ ਕੇਂਦਰ ਬਣਾਏ ਗਏ ਹਨ। ਹੁਣ ਇਨ੍ਹਾਂ ਨੂੰ ਹੋਰ ਹਾਈਟੈਕ ਬਣਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਚੰਗਾ ਇਲਾਜ ਕਰਵਾ ਸਕਣ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h