Bhagwant Mann meeting with Police officers: ਬੀਤੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਤਲਖ਼ੀ ਦਾ ਆਲਮ ਹੈ। ਇਸੇ ਦਰਮਿਆਨ ਫਰਵਰੀ ਦੇ ਸ਼ੁਰੂਆਤੀ ਦਿਨਾਂ ‘ਚ ਬਨਵਾਰੀ ਲਾਲ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਨਾਲ ਹੀ ਇੱਕ ਵਾਰ ਫਿਰ ਤੋਂ ਸੂਬਾ ਸਰਕਾਰ ‘ਤੇ ਕਈ ਤਿਖੇ ਹਮਲੇ ਕੀਤੇ।
ਦੱਸ ਦਈਏ ਕਿ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ‘ਤੇ ਗਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ। ਰਾਜਪਾਲ ਨੇ ਕਿਹਾ ਸੀ ਕਿ ਹੁਣ ਨਸ਼ੇ ਸਕੂਲਾਂ ਤੱਕ ਵੀ ਪਹੁੰਚ ਗਏ ਹਨ। ਹਾਲਾਤ ਇਹ ਹਨ ਕਿ ਪਿੰਡਾਂ ਵਿੱਚ ਨਸ਼ੇ ਜਨਰਲ ਸਟੋਰਾਂ ’ਤੇ ਮਿਲਣ ਵਾਲੇ ਸਮਾਨ ਵਾਂਗ ਮਿਲਦੇ ਹਨ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਮੀਟਿੰਗ ਲਈ ਸੱਦਿਆ ਹੈ। 3 ਫਰਵਰੀ ਨੂੰ ਕੈਬਿਨਟ ਮੀਟਿੰਗ ਮਗਰੋਂ ਮਾਨ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ‘ਚ 23 ਨੁਕਤਿਆਂ ‘ਤੇ ਚਰਚਾ ਹੋਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਹ ਮੀਟਿੰਗ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਅਤੇ ਨਸ਼ਿਆਂ ਖਿਲਾਫ ਉਨ੍ਹਾਂ ਦੇ ਬਿਆਨ ਤੋਂ ਬਾਅਦ ਆਯੋਜਿਤ ਕੀਤੀ ਜਾ ਰਹੀ ਹੈ।
ਮੀਟਿੰਗ ਦੁਪਹਿਰ 1 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ‘ਤੇ ਸ਼ੁਰੂ ਹੋਵੇਗੀ। ਇਸ ਵਿੱਚ ਕਮਿਸ਼ਨਰ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਤੋਂ ਇਲਾਵਾ ਆਈਜੀ ਅਤੇ ਡੀਆਈਜੀ ਬਾਰਡਰ ਰੇਂਜ ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜ ਦੇ ਅਧਿਕਾਰੀਆਂ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਸ ਬੈਠਕ ‘ਚ 23 ਨੁਕਤਿਆਂ ‘ਤੇ ਚਰਚਾ ਹੋਣ ਜਾ ਰਹੀ ਹੈ। ਜਿਸ ਲਈ ਇਨ੍ਹਾਂ ਅਧਿਕਾਰੀਆਂ ਤੋਂ ਵੀ ਜਾਣਕਾਰੀ ਮੰਗੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h