Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ…ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ…
ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ… pic.twitter.com/XMyEnutwn4— Bhagwant Mann (@BhagwantMann) February 3, 2023
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਪੰਜਾਬ ਵਿੱਚ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਦਾ ਲਿਆ ਗਿਆ ਹੈ, ਜੋ ਕੱਲ੍ਹ ਤੋਂ ਸਿੰਗਾਪੁਰ ਜਾਣਗੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਕੂਲ ਆਫ ਐਮੀਨੈਂਸ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਰੇਤ ਦੇ ਹੋਰ ਘਟਾਏ। 18 ਸਾਈਟਾਂ ‘ਚ ਨਵੀਆਂ ਸਾਈਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰੇਤ ਵਾਲੀ ਥਾਂ ‘ਤੇ 9 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨੂੰ ਵਧਾ ਕੇ 5.50 ਰੁਪਏ ਪ੍ਰਤੀ ਘਣ ਫੁੱਟ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਪੰਜਾਬ ਵਿੱਚ ਰੇਤ ਦੇ ਰੇਟ ਜੋ 55 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਪਹੁੰਚ ਗਏ ਸੀ, ਹੁਣ 20 ਤੋਂ 25 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਬਣ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h