Prakash Purab of Sri Guru Har Rai Sahib Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿਚ ਸਭ ਤੋਂ ਪਹਿਲਾ ਪਰਸੋਂ ਰੋਜ ਤੋਂ ਰੱਖੇ 8 ਸ੍ਰੀ ਆਖੰਡ ਪਾਠਾਂ ਸਾਹਿਬਾ ਦੇ ਭੋਗ ਪਾਏ ਗਏ।
ਇਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਬਲਜਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ, ਭਾਈ ਜਸਵੀਰ ਸਿੰਘ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਥਾਵਾਚਕ ਭਾਈ ਸਤਵਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀ ਨਿਹਾਲ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸਤਾਰ ਰੂਪ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਵਿਸ਼ਵ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਦੇ ਦਰਸ਼ਨ-ਦੀਦਾਰੇ ਜ਼ਰੂਰ ਕਰਨ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦਾ ਨਨਕਾਣਾ ਸਾਡੇ ਪਾਸ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੰਗਤਾਂ ਗੁਰੂ ਸਹਿਬਾਨਾਂ ਦਾ ਪ੍ਰਕਾਸ਼ ਪੁਰਬ ਹੋਵੇ ਅਤੇ ਬਹੁਤ ਘੱਟ ਗਿਣਤੀ ਵਿੱਚ ਸੰਗਤਾਂ ਇਸ ਅਸਥਾਨ ਤੇ ਪਹੁੰਚਿਆ ਹੋਣ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਿਆ ਕਰਨ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲਾ ਅਨੰਦਗੜ ਸਾਹਿਬ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸੁਆਮੀ ਜੀ ਹੁਸ਼ਿਆਰਪੁਰ ਵਾਲੇ , ਸੰਦੀਪ ਸਿੰਘ ਕਲੋਤਾ ਮਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਡਾਕਟਰ ਖੁਸ਼ਹਾਲ ਸਿੰਘ ਬਰੂਵਾਲ, ਵਿਜੇ ਬਜਾਜ, ਮਨਜੀਤ ਸਿੰਘ ਨਿਟੂ, ਗੁਰਮੀਤ ਸਿੰਘ ਟੀਨਾ, ਸੁਖਦੇਵ ਸਿੰਘ ਪੋਲੂ, ਠੇਕੇਦਾਰ ਜਗਵੀਰ ਸਿੰਘ, ਐਮ ਸੀ ਤੇਜਵੀਰ ਸਿੰਘ ਜਗੀਰਦਾਰ, ਜੁਗਰਾਜ ਸਿੰਘ ਬਿੱਲੂ, ਗੁਰਪ੍ਰੀਤ ਸਿੰਘ ਅਰੋੜਾ, ਮਨਿੰਦਰ ਸਿੰਘ, ਮਹਿੰਦਰ ਸਿੰਘ ਮੱਸੇਵਾਲ, ਕਰਮ ਸਿੰਘ ਮੱਸੇਵਾਲ, ਬੀਬੀ ਪਰਮਜੀਤ ਕੌਰ, ਬੀਬੀ ਉਪਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਹਰਬੰਸ ਕੌਰ ਮੁਹਾਲੀ, ਬੀਬੀ ਸੁਰਜੀਤ ਕੌਰ, ਬੀਬੀ ਅਮਰਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h