Petrol Diesel Price hike in Punjab: ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਸ਼ੁੱਕਰਵਾਰ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਸਰਚਾਰਜ ਵਿੱਚ ਵਾਧਾ ਕੀਤਾ ਗਿਆ ਹੈ।
ਮਾਨ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈਸ ਲਗਾਇਆ ਗਿਆ ਹੈ। ਇਸ ਸਬੰਧੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸੈਸ ਨਹੀਂ ਲਗਾਇਆ ਗਿਆ ਸੀ, ਇਸ ਦੀ ਜ਼ਰੂਰਤ ਸੀ, ਜੋ ਕਿ ਹੁਣ ਕੈਬਨਿਟ ਵੱਲੋਂ ਫੈਸਲਾ ਲਿਆ ਗਿਆ ਹੈ।
ਮੰਤਰੀ ਅਮਨ ਅਰੋੜਾ ਨੇ ਪਹਿਲਾ ਜਵਾਬ ਦਿੱਤਾ
ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਮਾਲੀਆ ਵਧਾਉਣ ਦੀ ਲੋੜ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪੈਟਰੋਲ ਅਤੇ ਡੀਜ਼ਲ ‘ਤੇ ਸੈੱਸ ਲਗਾਇਆ ਗਿਆ ਹੈ।
ਪੰਜਾਬ ਦੇ ਖਾਤੇ ‘ਚ ਆਉਣਗੇ ਕਰੀਬ 470 ਕਰੋੜ ਰੁਪਏ
ਦੂਜੇ ਪਾਸੇ ਮਾਹਿਰਾਂ ਅਨੁਸਾਰ ਪੰਜਾਬ ਵਿੱਚ ਹਰ ਸਾਲ ਕਰੀਬ 54 ਲੱਖ ਕਿਲੋ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਖਪਤ ਹੁੰਦੀ ਹੈ। ਯਾਨੀ ਕਿ ਇਸ ਫੈਸਲੇ ਨਾਲ ਪੰਜਾਬ ਦੇ ਬਜਟ ‘ਚ ਕਰੀਬ 470 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ ‘ਤੇ ਜੁੜ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h