Punjab Cabinet Decisions: ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਾਤਾਵਰਨ ਨੂੰ ਬਚਾਉਣ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।
ਸ਼ਹਿਰੀ ਹਵਾਬਾਜ਼ੀ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਸਾਲ 2021-22 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਲਈ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪੈਟਰੋਲ ਅਤੇ ਡੀਜ਼ਲ `ਤੇ ਵੈਟ ਦਰਾਂ `ਚ ਮਾਮੂਲੀ ਵਾਧੇ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ `ਤੇ ਵੈਟ ਦਰਾਂ ਵਿੱਚ ਮਾਮੂਲੀ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੈਟ ਦਰ ਵਿੱਚ ਵਾਧੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਮਾਮੂਲੀ ਵਾਧਾ ਹੋਵੇਗਾ। ਇਸ ਨਾਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਸਮਾਨਤਾ ਆਵੇਗੀ।
ਸੀਐਮ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰਨ ਲਈ ਹਰੀ ਝੰਡੀ
ਪੰਜਾਬ ਵਿੱਚ ਯੋਗਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੂਬੇ ਦੇ ਮੌਜੂਦਾ ਯੋਗਾ ਈਕੋ-ਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਅਗਵਾਈ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰੋਗਰਾਮ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰੋਗਰਾਮ ਸ਼ੁਰੂਆਤੀ ਪੜਾਅ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਵਿੱਚ ਲਾਗੂ ਕੀਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਕੁੱਲ 400 ਕਲਾਸਾਂ ਲਾਈਆਂ ਜਾਣਗੀਆਂ, ਜਿਨ੍ਹਾਂ ਨੂੰ ਮੰਗ ਦੇ ਆਧਾਰ `ਤੇ ਹੋਰ ਵਧਾਇਆ ਜਾ ਸਕਦਾ ਹੈ। ਇਸ ਪ੍ਰੋਜੈਕਟ ਵਿੱਚ ਦੋ ਸਲਾਹਕਾਰ ਅਤੇ 10 ਸੁਪਰਵਾਈਜ਼ਰ ਹੋਣਗੇ ਅਤੇ ਇਸ ਤੋਂ ਇਲਾਵਾ ਇਨ੍ਹਾਂ ਪੰਜਾਂ ਸ਼ਹਿਰਾਂ ਵਿੱਚੋਂ ਹਰੇਕ ਵਿੱਚ 80 ਟਰੇਨਰ ਵੀ ਰੱਖੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h