Birth Anniversary of Guru Ravidas: ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਮੁਬਾਰਕਬਾਦ ਦਿੱਤੀ।
ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਅਸੀਂ ਖੁਸ਼ਨਸੀਬ ਹਾਂ ਕਿ ਸਾਡੇ ਕੋਲ ਗੁਰੂਆਂ ਵੱਲੋਂ ਦਿੱਤੀਆਂ ਸਿਖਿਆਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਕੋਲ ਗ੍ਰੰਥ, ਵੈਦ ਦੇ ਰੂਪ ਵਿੱਚ ਵੱਡੇ ਖਜ਼ਾਨੇ ਪਏ ਹਨ। ਉਨ੍ਹਾਂ ਇਹ ਵੀ ਕਿ ਕਿਹਾ ਜੇਕਰ ਸ੍ਰੀ ਗੁਰੂ ਰਵਿਦਾਸ ਜੀ ਦੇ ਦੋ ਸਲੋਕ ਵੀ ਪੜ੍ਹ ਲਈਏ ਤਾਂ ਕਈ ਕਿਤਾਬਾਂ ਲਿਖੀਆਂ ਜਾ ਸਕਦੀਆਂ ਹਨ।
ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਹਾਡੇ ਕੋਲ ਕਈ ਪਾਰਟੀਆਂ ਦੇ ਲੋਕ ਆ ਕੇ ਕਹਿੰਦੇ ਹੋਣਗੇ ਕਿ ਸਾਡੀ ਸਰਕਾਰ ਗਰੀਬੀ ਚੁੱਕ ਦੇਵੇਗੀ ਉਹ ਝੂਠ ਬੋਲਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਗਰੀਬੀ ਚੁੱਕੀ ਜਾ ਸਕਦੀ ਹੈ ਤਾਂ ਉਹ ਸਿਰਫ ਸਿੱਖਿਆ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗਰੀਬਾਂ ਦੇ ਬੱਚੇ ਪੜ੍ਹਨਗੇ ਤਾਂ ਅਫਸਰ ਬਣਨਗੇ ਤਾਂ ਹੀ ਗਰੀਬੀ ਚੁੱਕੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿੱਚ ਫਰਕ ਖਤਮ ਕੀਤਾ ਜਾ ਰਿਹਾ ਹੈ।
ਪੰਜਾਬ ਸੀਐਮ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿੱਥੇ ਗਰੀਬਾਂ ਦੇ ਬੱਚੇ ਪੜ੍ਹ ਸਕਣ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਮੁਫਤ ਰਾਸ਼ਨ ਸਕੀਮ ਬਾਰੇ ਬੋਲਦਿਆਂ ਕਿਹਾ ਕਿ ਮੁਫਤ ਆਟਾ ਆਦਿ ਦੇ ਕੇ ਭਿਖਾਰੀ ਨਾ ਬਣਾਓ, ਰੁਜ਼ਗਾਰ ਦਿਓ ਤਾਂ ਜੋ ਲੋਕ ਯੋਗ ਹੋਣ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਅਸੀਂ ਪੰਜਾਬ ਦੇ ਮੁੰਡੇ ਕੁੜੀਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਜਿਹੜੇ ਲੋਕ ਸਕੂਲ ਨਹੀਂ ਆਉਂਦੇ ਸਾਡੇ ਮਕਸਦ ਹੈ ਅਸੀਂ ਉਨ੍ਹਾਂ ਨੂੰ ਸਕੂਲ ਲੈ ਕੇ ਆਈਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੀਬਨ ਕੱਟਕੇ ਸੋਭਾ ਯਾਤਰਾ ਨੂੰ ਰਵਾਨਾ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h