ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 43263 ਨਵੇਂ ਮਾਮਲਿਆਂ ਕਾਰਨ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ ਵੱਧ ਕੇ 3,31,39,981 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਕਰੋਨਾ ਕਾਰਨ ਬੀਤੇ ਚੌਵੀ ਘੰਟਿਆਂ ਦੌਰਾਨ 338 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,41,749 ਹੋ ਗਈ।