Weather Forcast Today, 07 February, 2023: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਸੂਬਿਆਂ ‘ਚ ਮੌਸਮ ਨੇ ਅਚਾਨਕ ਕਰਵਟ ਲਈ ਹੈ ਤੇ ਠੰਢ ਦਾ ਕਹਿਰ ਘੱਟ ਗਿਆ ਹੈ। ਉੱਤਰੀ ਭਾਰਤ ਦੇ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋਇਆ ਹੈ।
ਭਾਰਤੀ ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੌਜੂਦ ਵੈਸਟਰਨ ਡਿਸਟਰਬੈਂਸ 8 ਫਰਵਰੀ ਤੱਕ ਪੱਛਮ ‘ਚ ਹਿਮਾਲਿਆ ਤੱਕ ਪਹੁੰਚ ਜਾਵੇਗਾ। ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ ਮੀਂਹ ਦੇ ਨਾਲ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 07 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਦਿਨ ਦੇ ਸਮੇਂ ਦਿੱਲੀ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 8 ਫਰਵਰੀ ਨੂੰ ਵੀ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਿੱਚ 8 ਫਰਵਰੀ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਦਿੱਲੀ ਵਿੱਚ 15 ਫਰਵਰੀ ਤੱਕ ਮੌਸਮ ਸੁਹਾਵਣਾ ਰਹਿਣ ਦਾ ਅਨੁਮਾਨ ਹੈ।
ਮੀਂਹ ਅਤੇ ਬਰਫ ਦਾ ਅਲਰਟ
ਦੱਖਣੀ ਸੂਬਿਆਂ ‘ਚ ਬਰਸਾਤ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈ ਸਕਦਾ ਹੈ। ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਦੇ ਮੁਤਾਬਕ, ਅਗਲੇ 24 ਘੰਟਿਆਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਅਸਾਮ ਦੇ ਪੂਰਬੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h