Bhagwant Mann: ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਹ 10 ਵਿਦਿਆਰਥਣਾਂ ਦਾ ਵਫ਼ਦ ISRO ਸ੍ਰੀਹਰਿਕੋਟਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਦੇ ਸ੍ਰੀ ਹਰਿਕੋਟਾ ਜਾਣ ਲਈ ਮਦਦ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ 3 ਲੱਖ ਰੁਪਏ ਦਾ ਚੈੱਕ ਦਿੱਤਾ। ਇਹ ਵਿਦਿਆਰਥਣਾਂ ਸੈਟੇਲਾਈਟ ਸਪੇਸ ਦੀ ਲਾਂਚਿੰਗ ਦਾ ਗਵਾਹ ਬਣਨਗੀਆਂ।
ਸੀਐਮ ਮਾਨ ਨੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨਾਲ ਕੀਤੀ ਮੁਲਾਕਾਤ, ਵੇਖੋ ਵੀਡੀਓ#PunjabNews #CMMann #BhagwantMann #Student #PunjabGovernmentSchool #PunjabGovernment #AAPPunjab #ProPunjabTV pic.twitter.com/MS5MTYzdVy
— Pro Punjab Tv (@propunjabtv) February 7, 2023
ਸਭ ਤੋਂ ਖਾਸ ਅਤੇ ਮਾਣ ਵਾਲੀ ਗੱਲ ਤਾਂ ਇਹ ਹੈ ਕਿ ਇਨ੍ਹਾਂ ਵਿਦਿਆਰਥਣਾਂ ਦੀ ਬਣਾਈ ਚਿੱਪ ਸੈਟੇਲਾਈਟ ਵਿੱਚ ਲੱਗੀ ਹੈ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h