MLA Narinder Kaur Bharaj: ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਸਮੇਂ ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਬਕਾਇਆ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਇਸੇ ਲੜੀ ਤਹਿਤ ਗ੍ਰਾਮ ਪੰਚਾਇਤਾਂ ਨੂੰ ਵੀ ਵਿਕਾਸ ਕੰਮਾਂ ਲਈ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਕਲੌਦੀ ਦੀ ਗ੍ਰਾਮ ਪੰਚਾਇਤ ਨੂੰ 4.25 ਲੱਖ ਰੁਪਏ, ਗ੍ਰਾਮ ਪੰਚਾਇਤ ਬੰਗਾਵਾਲੀ ਨੂੰ 2 ਲੱਖ ਰੁਪਏ, ਗ੍ਰਾਮ ਪੰਚਾਇਤ ਭਿੰਡਰਾਂ ਨੂੰ 3 ਲੱਖ ਅਤੇ ਗ੍ਰਾਮ ਪੰਚਾਇਤ ਰੂਪਾਹੇੜੀ ਨੂੰ 2 ਲੱਖ ਰੁਪਏ ਦਾ ਚੈਕ ਸੌਂਪਦਿਆਂ ਸਮੁੱਚੇ ਕੰਮ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਇਸ ਲਈ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੀ ਗਰਾਂਟ ਦੀ ਕਿਸੇ ਵੀ ਢੰਗ ਨਾਲ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਧਾਇਕ ਭਰਾਜ ਨੇ ਕਿਹਾ ਕਿ ਹਲਕੇ ਦੀਆਂ ਬਾਕੀ ਗ੍ਰਾਮ ਪੰਚਾਇਤਾਂ ਨਾਲ ਵੀ ਉਹ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਚੈ ੱਕ ਵੰਡਣ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੰਗਰੂਰ, ਮਨਦੀਪ ਰੂਪਾਹੇੜੀ, ਗੁਰਪਿਆਰ ਅਕੋਈ ਸਾਹਿਬ, ਹਰਜੀਤ ਕਲੌਦੀ, ਲਖਵਿੰਦਰ ਬੰਗਾਵਾਲੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h