ਵੀਰਵਾਰ, ਸਤੰਬਰ 3, 2026 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਐਲਾਨ, ਸਕੂਲਾਂ ‘ਚ ਮਿਡ ਡੇ ਮੀਲ ‘ਚ ਬੱਚਿਆਂ ਨੂੰ ਮਿਲਣਗੇ ਹੋਰ ਵਧੇਰੇ ਪੌਸ਼ਟਿਕ ਤੱਤ

Mid-day Meal in Schools: ਰੈਡੀ ਨੇ ਇਹ ਵੀ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀਪੀ ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ।

ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੀ ਸਿਹਤ ਜਾਂਚ ਕਰਨਾ ਵੀ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਹੈਲਥ ਪ੍ਰੋਫਾਈਲ (ਸਿਹਤ ਸਬੰਧੀ ਵੇਰਵੇ) ਬਣਾਉਣ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਬੱਚਿਆਂ ਦੀ ਤੰਦਰੁਸਤੀ ਬਾਰੇ ਸਹੀ ਮੁਲਾਂਕਣ ਕੀਤਾ ਜਾ ਸਕੇ।

ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਫੰਡਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਆਉਣ ਵਾਲੇ 6 ਮਹੀਨਿਆਂ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰਓ ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਰੈਡੀ ਨੇ ਇਹ ਵੀ ਕਿਹਾ ਕਿ ਕਮਿਸ਼ਨ ਵੱਲੋਂ ਮਿਡ ਡੇ ਮੀਲ ਸਬੰਧੀ ਬਣਾਈ ਗਈ ਲਘੂ ਫਿਲਮ ਵਿਭਾਗ ਦੇ ਐਜੂਸੈਟ ਪਲੇਟਫਾਰਮ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ।

ਰੈੱਡੀ ਨੇ ਇਸ ਸਬੰਧ ਵਿਚ ਦੂਜੇ ਰਾਜਾਂ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਤੋਂ ਸਿੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਕਮਿਸ਼ਨ ਦੀ ਗਤੀਵਿਧੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕਮਿਸ਼ਨ ਦੀਆਂ ਵੱਖ-ਵੱਖ ਪਹਿਲਕਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਲੋਕਾਂ ਵਲੋਂ ਸੁਝਾਅ ਦੇਣ ਅਤੇ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਸਾਰੀਆਂ ਥਾਵਾਂ ਉੱਤੇ ਨੋਟਿਸ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣ ਦੀ ਵੀ ਤਾਕੀਦ ਕੀਤੀ ਗਈ।

ਚੇਅਰਮੈਨ ਅਤੇ ਮੈਂਬਰਾਂ ਨੇ ਫੀਲਡ ਦੌਰੇ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਸੁਚੱਜੇ ਢੰਗ ਨਾਲ ਇਸ ਉੱਤੇ ਅਮਲ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਕੇ. ਸ਼ਰਮਾ, ਆਈਆਰਐਸ (ਸੇਵਾਮੁਕਤ), ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corporate Social ResponsibilityMid-day Meal in SchoolsNutrients in Mid-day Mealpro punjab tvpunjab newsPunjab State Food Commissionpunjabi news
Share205Tweet128Share51

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.