ਬੁੱਧਵਾਰ, ਜੂਨ 24, 2026 12:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਸਵੈ ਰੋਜਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

Punjab Government: ਰਾਸਟਰੀ ਕਾਰਪੋਰੇਸਨ ਐਨਐਮਡੀਐਫਸੀ ਵੱਲੋਂ ਇਸ ਸਕੀਮ ਅਧੀਨ 18.00 ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐਨਐਮਡੀਐਫਸੀ ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਰਾਸਟਰੀ ਕਾਰਪੋਰੇਸਨ ਐਨਐਮਡੀਐਫਸੀ ਵੱਲੋਂ ਇਸ ਸਕੀਮ ਅਧੀਨ 18.00 ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ। ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਕੇ ਸਵੈ ਰੋਜਗਾਰ ਦੇ ਧੰਦੇ ਸ਼ੁਰੂ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 5 ਸਾਲਾਂ ਵਿੱਚ ਸਾਲ 2020-21 ਦੋਰਾਨ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਕ੍ਰਿਸਚਨ, ਮੁਸਲਮਾਨ, ਪਾਰਸੀ, ਬੋਧੀ ਅਤੇ ਜੈਨੀ) ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਵੈ ਰੋਜਗਾਰ ਸਕੀਮ ਅਧੀਨ ਪੰਜ ਲੱਖ ਰੁਪਏ ਦੇ ਕਰਜ਼ੇ 6-8% ਸਲਾਨਾ ਵਿਆਜ਼ ਦੀ ਦਰ ‘ਤੇ ਦਿੱਤੇ ਜਾਣਗੇ। ਇਸ ਤੋ ਇਲਾਵਾ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਅਤੇ ਟੈਕਨੀਕਲ ਐਜੂਕੇਸਨ ਗ੍ਰੈਜੂਏਟ ਅਤੇ ਇਸ ਤੋ ਅੱਗੇ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ 3% ਸਲਾਨਾ ਵਿਆਜ ਦੀ ਦਰ ਤੇ ਕਰਜ਼ਾ ਦਿੱਤਾ ਜਾਂਦਾ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਭਾਰਤ ਸਰਕਾਰ ਵੱਲੋਂ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਕਰਜ਼ਾ ਲੈਣ ਦੇ ਚਾਹਵਾਨ ਬਿਨੈਕਾਰ ਦੀ ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਵਿੱਚ 98, 000/- ਰੁਪਏ ਅਤੇ ਸਹਿਰੀ ਇਲਾਕਿਆਂ ਵਿੱਚ 1, 20, 000/- ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ।

ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurloansMinority ClassNMDFCpro punjab tvpunjab governmentpunjab newsSelf Employment SchemesWelfare of Poor People
Share215Tweet135Share54

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.