AAP Protest in Chandigarh: ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਮੰਤਰੀ, ਵਿਧਾਇਕ, ਕੌਂਸਲਰ ਅਤੇ ਹੋਰ ਆਗੂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਲੈ ਕੇ ਸਥਾਨਕ ਪੁਲਿਸ ਵੀ ਪੂਰੀ ਮੂਸਤੈਦ ਨਜ਼ਰ ਆਈ।
ਇਸ ਮੌਕੇ ਆਪ ਆਗੂਆਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ ਦੀ ਵੀ ਵਰਤੋਂ ਕੀਤੀ ਗਈ ਹੈ। ਦੱਸ ਦਈਏ ਕਿ ‘ਆਪ’ ਨੇ ਕਿਹਾ ਕਿ ਉਹ ਕੇਂਦਰ ਦੀਆਂ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਕਰਕੇ ਅਡਾਨੀ ਗਰੁੱਪ ਨੂੰ ਦਿੱਤੀ ਜਾ ਰਹੀ ਬੇਲੋੜੀ ਗੈਰ-ਕਾਨੂੰਨੀ ਮਦਦ ਦਾ ਵਿਰੋਧ ਕਰ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ‘ਤੇ ਗੌਤਮ ਅਡਾਨੀ ਦੀਆਂ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਅੱਗੇ ਕਿਹਾ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਨੇ ਜਨਤਕ ਖੇਤਰ ਦੇ ਬੈਂਕਾਂ, ਐਲਆਈਸੀ ਅਤੇ ਹੋਰ ਸੰਸਥਾਵਾਂ ਤੋਂ ਕਰਜ਼ੇ ਦੇ ਰੂਪ ਵਿੱਚ ਪੈਸਾ ਦੇ ਕੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h