ਮੰਗਲਵਾਰ, ਜੂਨ 9, 2026 07:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Update: ਠੰਢੀਆਂ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜਾਜ਼, ਕਈ ਸੂਬਿਆਂ ‘ਚ 4 ਦਿਨ ਮੀਂਹ ਤੇ ਪਹਾੜਾਂ ‘ਚ ਬਰਫ਼ਬਾਰੀ ਦਾ ਅਲਰਟ

IMD Rainfall Alert: ਭਾਰਤ ਦੇ ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਮੌਸਮ ਵਿੱਚ ਤਬਦੀਲੀ ਦੀ ਭਵਿੱਖਬਾਣੀ ਕੀਤੀ ਹੈ ਤੇ ਅਗਲੇ ਚਾਰ ਦਿਨ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਤੋਂ ਬਾਅਦ ਠੰਢ ਮੁੜ ਪਰਤ ਸਕਦੀ ਹੈ।

by ਮਨਵੀਰ ਰੰਧਾਵਾ
ਫਰਵਰੀ 13, 2023
in ਖੇਤੀਬਾੜੀ
0

Weather Forecast Today, 13 February 2023: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ‘ਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇੱਕ ਵਾਰ ਫਿਰ ਤੋਂ ਠੰਢ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਮੌਸਮ ਵਿਭਾਗ (IMD) ਨੇ ਕਈ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦਾ ਅਲਰਟ ਵੀ ਜਾਰੀ ਕੀਤਾ ਹੈ।

ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਾਰਿਸ਼

ਮੌਸਮ ਵਿਭਾਗ (IMD) ਨੇ ਅਰੁਣਾਚਲ ਪ੍ਰਦੇਸ਼ ‘ਚ 16 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਪੂਰਬੀ ਅਸਾਮ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ‘ਚ ਹਲਕੀ ਬਾਰਿਸ਼ ਤੋਂ ਇਲਾਵਾ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ‘ਚ ਮੀਂਹ ਤੋਂ ਇਲਾਵਾ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ।

ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 4.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 08 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿੱਚ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.4 ਡਿਗਰੀ ਸੈਲਸੀਅਸ, 8.6 ਡਿਗਰੀ ਸੈਲਸੀਅਸ, 13 ਡਿਗਰੀ ਸੈਲਸੀਅਸ ਅਤੇ ਛੇ ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ।

ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 27.7 ਡਿਗਰੀ ਸੈਲਸੀਅਸ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਗਰਮ ਦਿਨ ਰਿਹਾ ਅਤੇ ਪਾਰਾ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਹਾਲਾਂਕਿ ਪਹਾੜਾਂ ‘ਤੇ ਬਰਫਬਾਰੀ ਅਤੇ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ ਅਤੇ ਲੋਕਾਂ ਨੇ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਦੱਸਿਆ ਕਿ 13 ਫਰਵਰੀ ਨੂੰ ਵੀ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਹਾਲਾਂਕਿ IMD ਨੇ ਮੰਗਲਵਾਰ ਤੋਂ ਤਾਪਮਾਨ ‘ਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsRain AlertweatherWeather in indiaweather reportWestern Disturbance
Share244Tweet152Share61

Related Posts

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਅਪ੍ਰੈਲ 26, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.