ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਦਿੱਲੀ ਸਰਹੱਦਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ ਧਰਨੇ ‘ਚ ਜੋਸ਼ ਭਰਨ ਲਈ ਅਮਰਿੰਦਰ ਸਿੰਘ ਲਿਬਰਾ ਦੀ ਅਗਵਾਈ ‘ਚ ਕਿਸਾਨਾਂ ਦਾ ਵੱਡਾ ਕਾਫਲਾ ਫਤਿਹਗੜ੍ਹ ਸਾਹਿਬ ਤੋਂ ਸਿੰਘੂ ਬਾਰਡਰ ਦੇ ਲਈ ਰਵਾਨਾ ਹੋਇਆ।
ਇਸ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨਾਂ ਨੇ ਭਾਜਪਾ ਸਰਕਾਰ ਦੇ ਵਿਰੁੱਧ ਖੂਬ ਨਾਅਰੇਬਾਜੀ ਕੀਤੀ।ਕਿਸਨਾ ਨੇਤਾ ਅਮਰਿੰਦਰ ਸਿੰਘ ਲਿਬਰਾ ਨੇ ਕਿਹਾ ਕਿ 300 ਵਾਹਨਾਂ ਦਾ ਕਾਫਿਲਾ ਫਤਿਹਗੜ੍ਹ ਸਾਹਿਬ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਇਆ ਹੈ।ਉਨਾਂ੍ਹ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।