ਸ਼ੁੱਕਰਵਾਰ, ਅਗਸਤ 28, 2026 03:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ

by Bharat Thapa
ਫਰਵਰੀ 13, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣ ਵਾਲੇ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਮੌਕੇ ਨੂੰ ਏਕੇ, ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਭਗਵੰਤ ਮਾਨ ਨੇ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 1665 ਵਿੱਚ ਇਸ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਵਸਾਇਆ ਸੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ, ਇਸ ਪਵਿੱਤਰ ਧਰਤੀ ‘ਤੇ 1699 ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਹੋਲਾ-ਮਹੱਲਾ ਮਨਾਉਣ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀ ਸੰਗਤ ਲਈ ਸਰਕਾਰ ਵੱਲੋਂ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦਰਸਾਉਣ ਲਈ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਇਸ ਵਿਸ਼ਾਲ ਸਮਾਗਮ ਨੂੰ ਸਮੂਹਿਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chief MinisterHola Mahallaofficials ensureorderedproper arrangementspropunjabtvSri Anandpur Sahib
Share215Tweet134Share54

Related Posts

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.