ਸੰਗਰੂਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਨੂੰ ਅੱਜ ਗ੍ਰਾਮ ਪੰਚਾਇਤ ਧਾਂਦਰਾ ਨੇ ਭਰਵਾਂ ਹੁੰਗਾਰਾ ਦਿੰਦਿਆਂ ਨਸ਼ਿਆਂ ਖਿਲਾਫ਼ ਮਤਾ ਪਾਸ ਕਰਦਿਆਂ ਪਿੰਡ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ ਹੈ। ਗ੍ਰਾਮ ਪੰਚਾਇਤ ਧਾਂਦਰਾ ਦੇ ਉਦਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਹੋਰਨਾਂ ਪੰਚਾਇਤਾਂ ਨੂੰ ਵੀ ਇਸ ਸੰਦਰਭ ਵਿੱਚ ਸਵੈ ਇੱਛਾ ਨਾਲ ਅੱਗੇ ਆਉਣ ਲਈ ਪ੍ਰੇਰਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਬਚਾਉਣ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੰੁਚਾਉਣ ਦਾ ਇਹ ਸਹੀ ਵੇਲਾ ਹੈ ਅਤੇ ਜੇਕਰ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲੋਕ ਲਹਿਰ ਪੈਦਾ ਹੋ ਗਈ ਤਾਂ ਜਲਦੀ ਹੀ ਸੂਬੇ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਵਿੱਚ ਸਫ਼ਲਤਾ ਹਾਸਲ ਹੋ ਸਕੇਗੀ।
ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਹਰ ਬੁੱਧਵਾਰ ਸਬ ਡਵੀਜ਼ਨ ਪੱਧਰ ’ਤੇ ਆਯੋਜਿਤ ਕੀਤੇ ਜਾ ਰਹੇ ਕੈਂਪਾਂ ਤਹਿਤ ਅੱਜ ਐਸ.ਡੀ.ਐਮ ਧੂਰੀ ਅਮਿਤ ਗੁਪਤਾ ਦੀ ਅਗਵਾਈ ਹੇਠ ਪਿੰਡ ਧਾਂਦਰਾ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸ਼ਾਸਨਿਕ ਯਤਨਾਂ ਤੋਂ ਪ੍ਰਭਾਵਿਤ ਗ੍ਰਾਮ ਪੰਚਾਇਤ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਇਹ ਮਤਾ ਪਾਸ ਕੀਤਾ ਗਿਆ ਹੈ। ਐਸ.ਡੀ.ਐਮ ਅਮਿਤ ਗੁਪਤਾ ਨੇ ਦੱਸਿਆ ਕਿ ਨਿਰੰਤਰ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਅਜਿਹੇ ਕੈਂਪਾਂ ਰਾਹੀਂ ਲੋਕ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਦਿਸ਼ਾ ਵਿੱਚ ਲੋਕਾਂ ਦਾ ਸਹਿਯੋਗ ਹਾਸਲ ਹੋ ਸਕੇ ਅਤੇ ਘਰ ਘਰ ਤੱਕ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦੇ ਵਿਰੋਧ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ।
ਇਸੇ ਤਰਾਂ ਅੱਜ ਸਬ ਡਵੀਜ਼ਨ ਸੰਗਰੂਰ ਦੇ ਪਿੰਡ ਬਹਾਦਰਪੁਰ ਵਿਖੇ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕਾਂ ਨੇ ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਸਰਕਾਰੀ ਸੇਵਾਵਾਂ ਹਾਸਲ ਕੀਤੀਆਂ। ਕੈਂਪਾਂ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਜਦਕਿ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਤਰਜੀਹੀ ਆਧਾਰ ’ਤੇ ਯੋਗ ਨਿਪਟਾਰੇ ਦਾ ਵਿਸ਼ਵਾਸ ਦਿਵਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h