SC Post Matric Scholarship Scam of Punjab: ਪੰਜਾਬ ਦੇ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ‘ਚ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪਿਛਲੀ ਸਰਕਾਰ ਸਮੇਂ ਹੋਏ ਪੋਸਟ ਮੈਟ੍ਰਿਕ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ 6 ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਪਿਛਲੀ ਸਰਕਾਰ ਸਮੇਂ ਅਨੁਸੂਚਿਤ ਜਾਂਤਾ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜੀਫਾ ਦੇ 39 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਗਏ 6 ਅਧਿਕਾਰੀਆਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ ਗਏ ਅਧਿਕਾਰੀਆਂ ਵਿੱਚ 4 ਚਾਰ ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟਗਿਣਤੀਆਂ ਬਾਰੇ ਵਿਭਾਗ ਅਤੇ ਦੋ ਵਿੱਤ ਵਿਭਾਗ ਵਿੱਚੋਂ ਹਨ।
ਬਰਖਾਸਤ ਕੀਤੇ ਅਧਿਕਾਰੀਆਂ ਵਿੱਚ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ; ਚਰਨਜੀਤ ਸਿੰਘ ਡਿਪਟੀ ਕੰਟਰੋਲਰ; ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ; ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ। ਇਨ੍ਹਾਂ ਚੋਂ ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ। ਇਨ੍ਹਾਂ ਦੀ ਬਰਖਾਸਤਗੀ ਸਬੰਧੀ ਹੁਕਮ ਸਬੰਧਤ ਵਿਭਾਗ ਦੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ।
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵੀ ਦੋਸ਼
ਗੌਰਤਲਬ ਹੈ ਕਿ ਕਰੋੜਾਂ ਰੁਪਏ ਦੇ ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਇਹ ਮਾਮਲਾ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕੁੱਲ 56 ਕਰੋੜ ਦਾ ਹੈ। ਇਸ ਚੋਂ ਕਰੀਬ 16 ਕਰੋੜ ਰੁਪਏ ਦੀ ਵਸੂਲੀ ਕਰਕੇ ਕਾਲਜਾਂ ਨੂੰ ਦੇ ਦਿੱਤੀ ਗਈ ਸੀ ਪਰ ਕਰੀਬ 39 ਕਰੋੜ ਰੁਪਏ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ। ਪੰਜਾਬ ਦੀ ਸਿਆਸਤ ਵਿੱਚ ਇਸ ਘਪਲੇ ਨੂੰ ਲੈ ਕੇ ਲੰਬੇ ਸਮੇਂ ਤੋਂ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ।
ਜਾਣੋ ਪੂਰਾ ਮਾਮਲਾ
ਦਰਅਸਲ ਇਹ ਮਾਮਲਾ ਪੰਜਾਬ ਦੇ ਕਾਲਜਾਂ ਨੂੰ ਜਾਰੀ ਹੋਣ ਵਾਲੀ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਸਬੰਧਤ ਹੈ। ਪੰਜਾਬ ਵਿੱਚ ਕਾਂਗਰਸ ਸਰਕਾਰ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਡਿਟ ਤੋਂ ਬਾਅਦ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਸਬੰਧਤ ਵਿਭਾਗ ਨੇ ਇਹ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਦੀ ਪ੍ਰਵਾਨਗੀ ਨਹੀਂ ਲਈ ਸੀ।
ਆਪਣੇ ਪੱਧਰ ‘ਤੇ ਆਡਿਟ ਕਰਵਾਉਣ ਤੋਂ ਬਾਅਦ ਵੀ ਇਹ ਰਾਸ਼ੀ ਉਨ੍ਹਾਂ ਕਾਲਜਾਂ ਨੂੰ ਜਾਰੀ ਕਰ ਦਿੱਤੀ ਗਈ, ਜਿਨ੍ਹਾਂ ਨੂੰ ਇਹ ਰਕਮ ਪਹਿਲਾਂ ਹੀ ਗਰਾਂਟ ਦੇ ਰੂਪ ‘ਚ ਦਿੱਤੀ ਜਾ ਚੁੱਕੀ ਸੀ। ਜਦਕਿ ਜਿਨ੍ਹਾਂ ਕਾਲਜਾਂ ਨੂੰ ਗ੍ਰਾਂਟ ਦੀ ਇਹ ਰਾਸ਼ੀ ਜਾਰੀ ਕੀਤੀ ਜਾਣੀ ਸੀ, ਉਨ੍ਹਾਂ ਨੂੰ ਅੱਜ ਤੱਕ ਇਹ ਰਾਸ਼ੀ ਨਹੀਂ ਮਿਲ ਸਕੀ। ਬਹੁਤ ਸਾਰੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਇਸ ਨਾਲ ਪ੍ਰਭਾਵਿਤ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h