Amritpal Chhotu: ਸ਼ੁੱਕਰਵਾਰ ਤੜਕੇ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਫੇਮਸ ਪੰਜਾਬੀ ਕਲਾਕਾਰ ਅੰਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ PFTAA Punjabi Film And TV Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਜਾਣਕਾਰੀ PFTAA film and T.v Actors Asscociation ਵੱਲੋਂ ਸ਼ੇਅਰ ਕੀਤੀ ਗਈ ਹੈ। ਜਾਣਕਾਰੀ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ‘ਬਹੁਤ ਹੀ ਦੁਖ ਨਾਲ ਦੱਸ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰਹੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਛੋਟੂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਸਹਾਇਕ ਅਦਾਕਾਰ ਵਜੋਂ ਕੰਮ ਕੀਤਾ। ਉਹ ਜ਼ਿਆਦਾਤ ਕਾਮੇਡੀ ਕਿਰਦਾਰ ਅਦਾ ਕਰਦੇ ਸੀ। ਉਨ੍ਹਾਂ ਨੇ ਹਿੱਟ ਪੰਜਾਬੀ ਫ਼ਿਲਮਾਂ ਜਿਵੇਂ ਕਿ ਸਰਦਾਰ ਜੀ, ਸਰਦਾਰ ਜੀ 2, ਅਤੇ ਹੋਰਨਾਂ ਕਈ ਫ਼ਿਲਮਾ ਵਿੱਚ ਕੰਮ ਕੀਤਾ ਹੈ।ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਪੰਜਾਬੀ ਇੰਡਸਟਰੀ ਵਿੱਚ ਸੋਗ ਲਹਿਰ ਛਾ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h