ਵੀਰਵਾਰ, ਫਰਵਰੀ 19, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲਾ: ਪੋਸਟ ਮੈਟ੍ਰਿਕ ਐੱਸਸੀ ਸਕਾਲਰਸ਼ਿਪ ‘ਚ 39 ਕਰੋੜ ਦੇ ਘੁਟਾਲੇ ‘ਚ ਸ਼ਾਮਿਲ 6 ਮੁਲਾਜ਼ਮ ਕੀਤੇ ਬਰਖ਼ਾਸਤ

Punjab Government: ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗੀ ਪੜਤਾਲ ਦੌਰਾਨ ਪਤਾ ਲੱਗਿਆ ਸੀ ਕਿ ਭਾਰਤ ਸਰਕਾਰ ਤੋਂ ਪ੍ਰਾਪਤ ਹੋਏ 303.92 ਕਰੋੜ ਰੁਪਏ ਵਿੱਚੋਂ 55.97 ਕਰੋੜ ਰੁਪਏ ਹਿਸਾਬ-ਕਿਤਾਬ ਦੀ ਗੜਬੜੀ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਪੰਜਾਬ
0

Post Matric Scholarship Scam: ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਈਜ਼ ਸਕੀਮ ਤਹਿਤ ਮਹੀਨਾ ਫਰਵਰੀ 2019 ਵਿੱਚ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਜ਼ਾਰੀ ਕੀਤੇ ਗਏ 303.92 ਕਰੋੜ ਰੁਪਏ ਦੀ ਵੰਡ ਤੇ ਖਰਚ ਵਿੱਚ ਗੜਬੜੀ ਦੇ ਮਾਮਲੇ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਾਰਜਸ਼ੀਟ ਕੀਤੇ ਗਏ ਆਪਣੇ 4 ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਬਰਖਾਸ਼ਤ ਕਰ ਦਿੱਤਾ ਗਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 6 ਅਧਿਕਾਰੀਆਂ ਵਿਰੁੱਧ ਇਸ ਮਾਮਲੇ ਵਿੱਚ ਦੋਸ਼ ਪੱਤਰ ਜਾਰੀ ਕੀਤਾ ਗਿਆ ਸੀ, ਜਿਹਨ੍ਹਾਂ ਵਿੱਚੋਂ ਵਿਭਾਗ ਦੇ 4 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਰਖਾਸ਼ਤ ਕੀਤਾ ਗਿਆ ਹੈ ਅਤੇ ਵਿੱਤ ਵਿਭਾਗ ਨਾਲ ਸਬੰਧਤ 2 ਅਧਿਕਾਰੀਆਂ ਸਬੰਧੀ ਫੈਸਲਾ ਲੈਣ ਲਈ ਕੇਸ ਵਿੱਤ ਵਿਭਾਗ ਨੂੰ ਭੇਜ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਵਿਭਾਗੀ ਪੜਤਾਲ ਦੌਰਾਨ ਪਤਾ ਲੱਗਿਆ ਸੀ ਕਿ ਭਾਰਤ ਸਰਕਾਰ ਤੋਂ ਪ੍ਰਾਪਤ ਹੋਏ 303.92 ਕਰੋੜ ਰੁਪਏ ਵਿੱਚੋਂ 55.97 ਕਰੋੜ ਰੁਪਏ ਹਿਸਾਬ-ਕਿਤਾਬ ਦੀ ਗੜਬੜੀ ਹੈ। ਇਸ ਦੀ ਅੱਗੇ ਪੜਤਾਲ ਕਰਨ ਤੇ ਇਹ ਵੀ ਪਤਾ ਲੱਗਾ ਕਿ ਇਸ ਵਿੱਚੋਂ 16 ਕਰੋੜ ਰੁਪਏ ਦੇ ਲੱਗਭੱਗ ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਜ਼ਾਰੀ ਕੀਤੇ ਗਏ ਜਿਹਨਾ ਵੱਲੋਂ ਪਹਿਲਾਂ ਤੋਂ ਹੀ ਗੜ੍ਹਬੜੀ ਕੀਤੀ ਗਈ ਸੀ, ਜਦੋਂਕਿ 39 ਕਰੋੜ ਰੁਪਏ ਦੇ ਲੱਗਭੱਗ ਬੇਨਾਮੀ ਕਾਲਜ਼ਾਂ ਨੂੰ ਦਿੱਤੇ ਗਏ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗੀ ਪੜਤਾਲ ਲਈ ਸ੍ਰੀ ਬੀ.ਆਰ.ਬਾਂਸਲ, ਵਧੀਕ ਸ਼ੈਸ਼ਨ ਜੱਜ(ਰਿਟਾ.) ਨੂੰ ਪੜਤਾਲੀਆ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਪੜਤਾਲੀਆ ਅਫਸਰ ਵੱਲੋਂ ਇਸ ਮਾਮਲੇ ਸਬੰਧੀ ਪੜਤਾਲ ਕਰਨ ਉਪਰੰਤ 13-6-2022 ਨੂੰ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਚਾਰਜਸ਼ੀਟ ਕੀਤੇ ਗਏ 6 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੋਸ਼ੀ ਪਾਇਆ ਗਿਆ।

ਬਰਖਾਸਤ ਕੀਤੇ ਗਏ ਅਧਿਕਾਰੀਆਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਸੁਪਰਡੰਟ(ਰਿਟਾ.) ਰਾਜਿੰਦਰ ਚੌਪੜਾ, ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਅਤੇ ਬਲਦੇਵ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਵਿੱਤ ਵਿਭਾਗ ਨਾਲ ਸਬੰਧਤ ਡੀ.ਸੀ.ਐਫ.ਏ (ਰਿਟਾ.) ਚਰਨਜੀਤ ਸਿੰਘ ਅਤੇ ਸੈਕਸ਼ਨ ਅਫਸਰ ਮੁਕੇਸ਼ ਭਾਟੀਆ ਸਬੰਧੀ ਫੈਸਲਾ ਲੈਣ ਲਈ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਭ੍ਰਿਸਟਾਚਾਰ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ ਦੇ ਲੋਕਾਂ ਅਤੇ ਖਾਸਕਰ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦੋਸ਼ੀ ਮੁਲਾਜ਼ਮਾ ਨੂੰ ਬਰਖਾਸਤ ਕਰਨ ਦਾ ਫੈਸਲਾ ਵਿਭਾਗੀ ਪੜਚੋਲ ਦੇ ਅਧਾਰ ਤੇ ਕੀਤਾ ਗਿਆ ਹੈ, ਜਦੋਂ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰਨਾ ਵਿਅਕਤੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਲਈ ਵਿਜੀਲੈਂਸ ਵਿਭਾਗ ਯਤਨਸ਼ੀਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: baljit kaurharpal cheemaOfficers and Employees Dismissedpro punjab tvpunjab governmentpunjab ministerpunjab newsPunjab Post Matric Scholarship Scam
Share219Tweet137Share55

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.