ਐਤਵਾਰ, ਜੁਲਾਈ 27, 2025 11:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਨੇ ਸਿੱਖ ਤੇ ਸਿੰਧੀ ਸਮਾਜ ‘ਚ ਪਾੜਾ ਪਾਉਣ ਵਾਲੀਆਂ ਕਾਰਵਾਈਆਂ ਨੂੰ ਰੋਕਣ ਦੀ ਸਰਕਾਰ ਨੂੰ ਕੀਤੀ ਅਪੀਲ

ਭਾਈ ਅਭਿਆਸੀ ਨੇ ਕਿਹਾ ਕਿ ਸਿੰਧੀ ਸਮਾਜ ਦੇ ਆਗੂਆਂ ਨਾਲ ਬੜੇ ਸਦਭਾਵਨਾ ਦੇ ਮਾਹੌਲ ਵਿਚ ਗੱਲਬਾਤ ਹੋਈ ਸੀ। ਇਸ ਮੌਕੇ ਅਖਿਲ ਭਾਰਤੀਯ ਸਿੰਧੂ ਸੰਤ ਸਮਾਜ ਟ੍ਰਸਟ ਦੇ ਮਹਾਮੰਡਲੇਸ਼ਵਰ ਸਵਾਮੀ ਹੰਸ ਰਾਮ ਸਮੇਤ 20 ਦੇ ਕਰੀਬ ਸਿੰਧੀ ਆਗੂ ਸ਼ਾਮਲ ਰਹੇ।

by ਮਨਵੀਰ ਰੰਧਾਵਾ
ਫਰਵਰੀ 17, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਗਿਆ ਸੀ, ਜਿਸ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਗਏ ਇਸ ਵਫਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਆਈਟੀ ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਸ਼ਾਮਲ ਰਹੇ।

ਵਫਦ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਵਫਦ ਨੇ ਇੰਦੌਰ ਵਿਖੇ ਜਿਥੇ ਸਿੱਖ ਆਗੂਆਂ ਨਾਲ ਵਿਚਾਰਾਂ ਕਰਕੇ ਘਟਨਾਵਾਂ ਦੀ ਜਾਣਕਾਰੀ ਲਈ, ਉੱਥੇ ਹੀ ਸਿੰਧੀ ਸਮਾਜ ਦੇ ਆਗੂਆਂ ਨਾਲ ਵੀ ਸੁਖਾਂਵੇਂ ਮਾਹੌਲ ਵਿਚ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਵਫਦ ਨੇ ਮਹਿਸੂਸ ਕੀਤਾ ਕਿ ਸਿੰਧੀ ਸਮਾਜ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੇਹੱਦ ਸਤਿਕਾਰ ਕਰਦਾ ਹੈ, ਇਸ ਲਈ ਇਨ੍ਹਾਂ ਨੂੰ ਨਾਲ ਜੋੜੀ ਰੱਖਣ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੰਦੌਰ ਦੌਰੇ ਦੌਰਾਨ ਇਹ ਵੀ ਵੇਖਣ ਨੂੰ ਮਿਲਿਆ ਕਿ ਸਿੰਧੀ ਸਮਾਜ ਵਿੱਚ ਦੋ ਵਿਚਾਰਧਾਰਾ ਵਾਲੇ ਲੋਕ ਹਨ, ਇਕ ਉਹ ਹਨ ਜੋ ਸਨਾਤਨ ਰਸਮਾਂ ਰੀਤਾਂ ਨੂੰ ਮੰਨਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੇ ਹਨ, ਜਦਕਿ ਦੂਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮੁਕੰਮਲ ਸ਼ਰਧਾ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੀ ਇਕ ਮਰਯਾਦਾ ਹੈ, ਜਿਸ ਨੂੰ ਲਾਗੂ ਕਰਵਾਉਣ ਦੀ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਇਸ ਵਾਸਤੇ ਜਿਹੜੇ ਗੁਰੂ ਘਰ ਦੀ ਮਰਯਾਦਾ ਦਾ ਪਾਲਣ ਕਰਨ ਲਈ ਵਚਨਬੱਧ ਹਨ, ਉਨ੍ਹਾਂ ਨੂੰ ਨਾਲ ਜੋੜ ਕੇ ਦੂਸਰਿਆਂ ਨੂੰ ਵੀ ਮਰਯਾਦਾ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੇ ਨਾਲ-ਨਾਲ ਸਿੰਘ ਸਭਾਵਾਂ ਅਤੇ ਸਿੱਖ ਮਰਯਾਦਾ ਨੂੰ ਮੰਨਣ ਵਾਲੇ ਸਿੰਧੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਬਾਰੇ ਪ੍ਰੇਰਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਇਮਲੀ ਸਾਹਿਬ ਵਿਖੇ ਆਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਵਿਚ ਬਹੁਤ ਸਾਰੇ ਸਰੂਪ ਬਿਰਦ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਸਤਿਕਾਰ ਨਾਲ ਸੇਵਾ ਕਰਨ ਵਾਲਿਆਂ ਲਈ ਲੋੜ ਅਨੁਸਾਰ ਸਰੂਪ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਭਾਈ ਅਭਿਆਸੀ ਨੇ ਕਿਹਾ ਕਿ ਸਿੰਧੀ ਸਮਾਜ ਦੇ ਆਗੂਆਂ ਨਾਲ ਬੜੇ ਸਦਭਾਵਨਾ ਦੇ ਮਾਹੌਲ ਵਿਚ ਗੱਲਬਾਤ ਹੋਈ ਸੀ। ਇਸ ਮੌਕੇ ਅਖਿਲ ਭਾਰਤੀਯ ਸਿੰਧੂ ਸੰਤ ਸਮਾਜ ਟ੍ਰਸਟ ਦੇ ਮਹਾਮੰਡਲੇਸ਼ਵਰ ਸਵਾਮੀ ਹੰਸ ਰਾਮ ਸਮੇਤ 20 ਦੇ ਕਰੀਬ ਸਿੰਧੀ ਆਗੂ ਸ਼ਾਮਲ ਰਹੇ। ਇਸ ਵਿਚ ਫੈਸਲਾ ਹੋਇਆ ਸੀ ਕਿ ਭਾਈਚਾਰਿਆਂ ਦੀ ਏਕਤਾ ਲਈ ਦੋਵੇਂ ਸਮਾਜ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਾਮਲੇ ਦੇ ਹੱਲ ਲਈ ਵਿਚਾਰ ਨੂੰ ਅੱਗੇ ਵਧਾਉਣਗੇ। ਇਸ ਲਈ 7 ਫਰਵਰੀ 2023 ਨੂੰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਵੀ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਬਲਕਿ 7 ਫਰਵਰੀ ਨੂੰ ਉਨ੍ਹਾਂ ਨੇ ਮੱਧ ਪ੍ਰਦੇਸ਼ ਉਜੈਨ ਵਿਖੇ ਸਨਾਤਨ ਮਤ ਦੇ ਸੰਤਾਂ ਨਾਲ ਮੀਟਿੰਗ ਕਰਕੇ ਇੱਕ ਵੀਡੀਓ ਰਾਹੀਂ ਸਿੰਧੀ ਸਮਾਜ ਦੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸਾਹਿਬਾਨ ਵਿਖੇ ਛੱਡ ਆਉਣ ਲਈ ਆਖਿਆ ਗਿਆ।

ਭਾਈ ਅਭਿਆਸੀ ਨੇ ਕਿਹਾ ਕਿ ਇੱਕ ਪਾਸੇ ਇਹ ਸਾਡੇ ਨਾਲ ਰਲ ਕੇ ਮਸਲੇ ਦੇ ਹੱਲ ਲਈ ਯਤਨ ਕਰਨ ਦੀ ਗੱਲ ਕਰਦੇ ਹਨ, ਜਦਕਿ ਦੂਜੇ ਪਾਸੇ ਅਖਿਲ ਭਾਰਤੀਯ ਸਿੰਧੂ ਸੰਤ ਸਮਾਜ ਟ੍ਰਸਟ ਦੇ ਮਹਾਮੰਡਲੇਸ਼ਵਰ ਸਵਾਮੀ ਹੰਸ ਰਾਮ ਆਪਸੀ ਭਾਈਚਾਰੇ ਵਿਚ ਪਾੜਾ ਪਾਉਣ ਲਈ ਲੋਕਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਅਤੇ ਸਿੰਧੀ ਸਮਾਜ ਵਿਚ ਪਾੜਾ ਪਾਉਣ ਵਾਲੀਆਂ ਅਜਿਹੀਆਂ ਕਾਰਵਾਈਆਂ ਤੇ ਤੁਰੰਤ ਲੋਕ ਲਗਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chhattisgarh Sikh Missionissue of Sindhi Samajpro punjab tvpunjabi newssgpcShiromani CommitteeSikhs
Share205Tweet128Share51

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.