ਐਤਵਾਰ, ਅਪ੍ਰੈਲ 19, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਏ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ

Punjab News: ਅਕਾਲੀ ਦਲ ਪ੍ਰਧਾਨ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਹਸਤਾਖ਼ਰ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਹਰ ਪਿੰਡ ਵਿਚ ਸਫਲ ਬਣਾਉਣ ਵਿਚ ਸ਼੍ਰੋਮਣੀ ਕਮੇਟੀ ਦੀ ਡਟਵੀਂ ਹਮਾਇਤ ਕਰਨ।

by ਮਨਵੀਰ ਰੰਧਾਵਾ
ਫਰਵਰੀ 18, 2023
in ਪੰਜਾਬ
0

Signature Campaign for Bandi Singhs: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਵਿਚ ਆਰੰਭੀ ਹਸਤਾਖ਼ਰ ਮੁਹਿੰਮ ਦਾ ਹਿੱਸਾ ਬਣੇ ਅਤੇ ਪਿੰਡ ਬਾਦਲ ਦੇ ਗੁਰਦੁਆਰਾ ਸਾਹਿਬ ਵਿਚ ਪਟੀਸ਼ਨ ’ਤੇ ਹਸਤਾਖ਼ਰ ਕੀਤੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਿੰਡ ਬਾਦਲ ਵਿਚ ਇਸ ਪਟੀਸ਼ਨ ’ਤੇ ਹਸਤਾਖ਼ਰ ਕਰ ਕੇ ਮੁਹਿੰਮ ਦਾ ਹਿੱਸਾ ਬਣੇ।

ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਬਾਦਲ ਦੇ ਗੁਰੂਘਰ ਵਿਚ ਫਾਰਮ ’ਤੇ ਹਸਤਾਖ਼ਰ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਹ ਵੀ ਉਹਨਾਂ ਲੱਖਾਂ ਪੰਜਾਬੀਆਂ ਵਿਚ ਸ਼ਾਮਲ ਹੋਏ ਹਨ ਜਿਹਨਾਂ ਨੇ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪਟੀਸ਼ਨ ’ਤੇ ਹਸਤਾਖ਼ਰ ਕੀਤੇ ਹਨ ਜੋ ਆਪਣੀਆਂ ਉਮਰ ਕੈਦਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ।

ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਹਸਤਾਖ਼ਰ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਹਰ ਪਿੰਡ ਵਿਚ ਸਫਲ ਬਣਾਉਣ ਵਿਚ ਸ਼੍ਰੋਮਣੀ ਕਮੇਟੀ ਦੀ ਡਟਵੀਂ ਹਮਾਇਤ ਕਰਨ। ਉਹਨਾਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਇਹਨਾਂ ਫਾਰਮਾਂ ’ਤੇ ਹਸਤਾਖ਼ਰ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ ਤੇ ਉਹਨਾਂ ਅਕਾਲੀ ਵਰਕਰਾਂ ਸਮੇਤ ਪੰਜਾਬੀਆਂ ਨੂੰ ਅਪੀਲ ਕੀਤੀਕਿ ਉਹ ਵਿਸਾਖੀ ਤੱਕ ਮੁਹਿੰਮ ਨੂੰ ਮੁਕੰਮਲ ਬਣਾਉਣ ਵਾਸਤੇ ਹੰਭਲਾ ਮਾਰਨ।

ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਰਿਕਾਰਡ ਛੇ ਵਾਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਭੇਜੀ ਗਈ ਪਰ ਉਹਨਾਂ ਨੇ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਗੁਰਮੀਤ ਸਿੰਘ ਇੰਜੀਨੀਅਰ ਨੂੰ ਰਿਹਾਅ ਕਰਨ ਤੋਂ ਨਾਂਹ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਵਾਅਦਾ ਕੀਤਾਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਕੈਦ ਜਿਸਨੂੰ ਉਮਰ ਕੈਦ ਹੋਈ ਹੋਵੇ, ਨੂੰ 14 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ ਪਰ ਬੰਦੀ ਸਿੰਘਾਂ ਨੂੰ 30-30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਗੁਜ਼ਾਰਨ ਤੋਂ ਬਾਅਦ ਵੀ ਰਿਹਾਅ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਅਤੇ ਸਿੱਖ ਕਤਲੇਆਮ ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲ ਕੀਤਾ ਗਿਆ ਤਾਂ ਇਹਨਾਂ ਭਾਵੁਕ ਵਿਅਕਤੀਆਂ ਨੇ ਹੋਏ ਤਸ਼ੱਦਦ ਦਾ ਬਦਲਾ ਲਿਆ।

ਉਨ੍ਹਾਂ ਕਿਹਾ ਕਿ ਇਹਨਾਂ ਕਾਰਵਾਈਆਂ ਲਈ ਕਾਂਗਰਸ ਪਾਰਟੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਤਾਂ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੇ ਅਦਾਲਤੀ ਹੁਕਮ ਮੰਨਣ ਤੋਂ ਵੀ ਨਾਂਹ ਕਰ ਦਿੱਤੀ ਸੀ ਤੇ ਵੱਖ-ਵੱਖ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਕੇ ਬੰਦੀ ਸਿੰਘ ਪੰਜਾਬ ਵਿਚ ਸ਼ਿਫਟ ਕੀਤੇ ਜਾਣ ਦੀ ਅਪੀਲ ਕੀਤੀ ਸੀ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਵੀ ਹਸਤਾਖ਼ਰ ਮੁਹਿੰਮ ਵਿੱਢੀ ਗਈ ਜਿਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪ ਪਟੀਸ਼ਨ ’ਤੇ ਹਸਤਾਖ਼ਰ ਕਰ ਕੇ ਮੁਹਿੰਮ ਸ਼ੁਰੂ ਕਰਵਾਈ। ਇਸ ਮੌਕੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ ਜਿਹਨਾ ਵੱਧ ਚੜ੍ਹ ਕੇ ਮੁਹਿੰਮ ਵਿਚ ਹਿੱਸਾ ਲਿਆ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਪੰਜਾਬੀਆਂ ਨੂੰ ਅਪੀਲਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਇਸ ਮੁਹਿੰਮ ਦੀ ਡਟਵੀਂ ਹਮਾਇਤ ਕੀਤੀ ਜਾਵੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਟਾਰੀ ਤੋਂ ਪਿੰਡਾਂ ਲਈ ਇਸ ਮੁਹਿੰਮ ਨੂੰ ਸ਼ੁਰੂ ਕਰਨ ਮਗਰੋਂ ਇਸਨੂੰ ਭਰਵਾਂ ਹੁੰਗਾਰਾ ਮਿਲਣ ਦੀਆਂ ਰਿਪੋਰਟਾਂ ਆਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Parkash Badalpro punjab tvpunjab newspunjabi newssgpcShiromani Akali DalSignature Campaign for Bandi Singhssukhbir badal
Share203Tweet127Share51

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.