ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਭਲਕੇ ਸੋਮਵਾਰ ਤੋਂ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਨਾਲ ਹੋ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀਂ ਸ਼੍ਰੇਣੀ ਦੀ ਪ੍ਰੀਖਿਆ ’ਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ( ਦੋ ਲੱਖ ਨੜਿੰਨਵੇਂ ਹਜ਼ਾਰ ਸੱਤ ਸੌ ਚੁਤਾਲੀ) ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501 (ਚੌਦਾਂ ਹਜ਼ਾਰ ਪੰਜ ਸੌ ਇਕ), ਵਾਧੂ ਵਿਸ਼ਾ ਕੈਟਾਗਰੀ ਅਧੀਨ ਪ੍ਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜ਼ਾਰੀ ਵਧਾਉਣ ਲਈ ਕੁਲ 30 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ।
ਇਸੇ ਤਰ੍ਹਾਂ ਰੀ-ਅਪੀਅਰ ਪ੍ਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ’ਚ ਕੁੱਲ 2255 ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h