Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ ਆਸਰਾ ਮਿਲੇਗਾ।
ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸੀ। ਕੈਬਨਿਟ ਮੰਤਰੀ ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h