ਵੀਰਵਾਰ, ਜਨਵਰੀ 15, 2026 10:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਚੁੱਕਿਆ ਕਦਮ, ‘ਪੰਜਾਬ ਦੁਕਾਨਾਂ ਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ‘ਚ ਸੋਧ ਨੂੰ ਪ੍ਰਵਾਨਗੀ

Punjab Shops and Business Establishments Rules-1958: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ

by Bharat Thapa
ਫਰਵਰੀ 21, 2023
in ਪੰਜਾਬ
0

Punjab Shops and Business Establishments Rules-1958: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧ ਅਨੁਸਾਰ ਹਰੇਕ ਅਦਾਰੇ ਲਈ ਬੋਰਡ ‘ਤੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਆਪਣਾ ਨਾਂ ਦਰਸਾਉਣਾ ਲਾਜ਼ਮੀ ਹੋਵੇਗਾ । ਹਾਲਾਂਕਿ, ਬੋਰਡ ‘ਤੇ ਨਾਮ ਲਿਖਣ ਲਈ ਗੁਰਮੁਖੀ ਲਿਪੀ ਤੋਂ ਇਲਾਵਾ ਇਸ ਤੋਂ ਹੇਠ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਜਿਨ੍ਹਾਂ ਅਦਾਰਿਆਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਉਨ੍ਹਾਂ ਨੂੰ ਇਹ ਨਿਯਮ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ ਅੰਦਰ ਅਜਿਹਾ ਕਰਨਾ ਹੋਵੇਗਾ। ਨਵੇਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਦੇ ਬਾਅਦ ਹਰੇਕ ਉਲੰਘਣ ਲਈ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

45 ਦਿਨਾਂ ਅੰਦਰ ਸੀਐਲਯੂ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ
ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਕੇ ਸੂਬੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਜ਼ਮੀਨ ਦੇ ਕਿਸੇ ਵੀ ਹਿੱਸੇ ‘ਤੇ ਕੋਈ ਵੀ ਉਸਾਰੀ/ਗਤੀਵਿਧੀ ਸ਼ੁਰੂ ਕਰਨ ਲਈ ਸੀ.ਐਲ.ਯੂ. ਦੀ ਪ੍ਰਵਾਨਗੀ ਲੈਣਾ ਲਾਜ਼ਮੀ ਹੈ, ਜਿਸ ਤੋਂ ਬਾਅਦ ਹੀ ਸਬੰਧਤ ਗਤੀਵਿਧੀ ਲਈ ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਇਸ ਸਾਰੀ ਪ੍ਰਕਿਰਿਆ ਵਿੱਚ ਕਈ ਵਾਰ ਛੇ ਮਹੀਨਿਆਂ ਤੋਂ ਵੱਧ ਸਮਾਂ ਲੱਗ ਜਾਂਦਾ ਹੈ ਜਿਸ ਕਾਰਨ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਹੁੰਦੀ ਹੈ। ਪਰ ਹੁਣ ਸੀ.ਐਲ.ਯੂ., ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਇਕੋ ਸਮੇਂ ਦਿੱਤੀ ਜਾਵੇਗੀ ਜਿਸ ਨਾਲ ਉਪਰੋਕਤ ਇਜਾਜ਼ਤ ਦੇਣ ਦੀ ਸਮਾਂ-ਸੀਮਾ 45-60 ਦਿਨਾਂ ਤੱਕ ਘਟ ਜਾਵੇਗੀ।

ਦੰਗਾ/ਅੱਤਵਾਦ ਪੀੜਤਾਂ ਲਈ ਰਾਖਵਾਂਕਰਨ 31 ਦਸੰਬਰ, 2026 ਤੱਕ ਵਧਾਇਆ
ਮੰਤਰੀ ਮੰਡਲ ਨੇ ਅਰਬਨ ਅਸਟੇਟ/ਇੰਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਅਤੇ ਹੋਰਨਾਂ ਵੱਲੋਂ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਵਿੱਚ ਦੰਗਾ/ਅੱਤਵਾਦ ਪੀੜਤਾਂ ਨੂੰ 5 ਫ਼ੀਸਦ ਰਾਖਵਾਂਕਰਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਦੀ ਮਿਆਦ 31 ਦਸੰਬਰ, 2021 ਨੂੰ ਖਤਮ ਹੋ ਗਈ ਸੀ ਪਰ ਇਸ ਫੈਸਲੇ ਨਾਲ ਪਾਲਿਸੀ ਦੀ ਮਿਆਦ ਨੂੰ ਹੋਰ ਪੰਜ ਸਾਲ ਭਾਵ 31 ਦਸੰਬਰ, 2026 ਤੱਕ ਵਧਾ ਦਿੱਤਾ ਜਾਵੇਗਾ।

“ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023” ਅਤੇ “ਪੰਜਾਬ ਫੂਡ ਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2023” ਨੂੰ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ “ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023” ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ “ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023” ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਆਪਣੀਆਂ ਸਟੇਟ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਮਨੋਨੀਤ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਸਾਲ 2023 ਦੌਰਾਨ ਅਨਾਜ ਦੀ ਢੋਆ-ਢੁਆਈ, ਅਨਾਜ ਦੀ ਲੇਬਰ ਅਤੇ ਕਾਰਟੇਜ ਦੇ ਕੰਮ ਮੁਕਾਬਲੇ ਵਾਲੀ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ।

ਠੇਕੇ ‘ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ ‘ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ
ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ ‘ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ। ਇਸ ਲਈ ਰੈਗੂਲਰ ਮਾਲ ਪਟਵਾਰੀ ਮਿਲਣ ਤੱਕ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ‘ਚੋਂ ਠੇਕੇ ‘ਤੇ ਭਰਨ ਦਾ ਫੈਸਲਾ ਕੀਤਾ ਗਿਆ ਹੈ।

ਆਰਥਿਕ ਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ ਤੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ, ਪੰਜਾਬ (ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ) ਦੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਏ) ਸਰਵਿਸਿਜ਼ ਰੂਲਜ਼, 2023, ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਬੀ) ਸਰਵਿਸਿਜ਼ ਰੂਲਜ਼, 2023 ਅਤੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਾਧਾ ਹੋਣ ਦੇ ਨਾਲ ਨਾਲ ਭਰਤੀ ਅਤੇ ਤਰੱਕੀ ਵਿੱਚ ਕਾਫੀ ਮੌਕੇ ਪੈਦਾ ਹੋਣਗੇ।

ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਏ) ਸੇਵਾ ਨਿਯਮ-2023, ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਬੀ) ਸੇਵਾ ਨਿਯਮ-2023 ਅਤੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) ) (ਗਰੁੱਪ ਸੀ) ਸੇਵਾ ਨਿਯਮ-2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amendmentApprovallarge scalepropunjabtvpunjabi language
Share203Tweet127Share51

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.