MCD Mayor Election 2023: ਦਿੱਲੀ ਨਗਰ ਨਿਗਮ ਯਾਨੀ MCD ਨੂੰ ਆਪਣਾ ਨਵਾਂ ਮੇਅਰ ਤੇ ਡਿਪਟੀ ਮੇਅਰ ਮਿਲ ਗਿਆ ਹੈ।ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਨੇ ਮੇਅਰ ਦੇ ਅਹੁਦੇ ਲਈ ਚੋਣ ਜਿੱਤੀ ਹੈ। ਸ਼ੈਲੀ ਓਬਰਾਏ ਨੂੰ 150 ਵੋਟਾਂ ਮਿਲੀਆਂ ਹਨ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਹ ਭਾਰੀ ਬਹੁਮਤ ਨਾਲ ਜਿੱਤੇ ਹਨ। ਇਸ ਚੋਣ ਵਿੱਚ ‘ਆਪ’ ਦੀ ਜਿੱਤ ਨੂੰ ਪਹਿਲਾਂ ਤੋਂ ਤੈਅ ਮੰਨਿਆ ਜਾ ਰਿਹਾ ਸੀ। ਦਿੱਲੀ ਨਗਰ ਨਿਗਮ ‘ਚ 15 ਸਾਲਾਂ ਤੋਂ ਚੱਲੀ ਆ ਰਹੀ ਭਾਜਪਾ ਦੀ ਹਕੂਮਤ ਦਾ ਅੰਤ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰੇਖਾ ਗੁਪਤਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਬੁੱਧਵਾਰ ਨੂੰ ਸਿਵਿਕ ਸੈਂਟਰ ‘ਚ ਹੋਈ ਚੌਥੀ ਮੀਟਿੰਗ ‘ਚ ਕਾਰਪੋਰੇਟਰਾਂ ਦੀ ਵੋਟਿੰਗ ਤੋਂ ਬਾਅਦ ਸ਼ੈਲੀ ਓਬਰਾਏ ਨੂੰ ਜੇਤੂ ਐਲਾਨ ਦਿੱਤਾ ਗਿਆ। ਸ਼ੈਲੀ ਓਬਰਾਏ ਦੀ ਜਿੱਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਲੋਕ ਜਿੱਤੇ ਜਦਕਿ ਗੁੰਡੇ ਹਾਰ ਗਏ।
ਦੱਸ ਦੇਈਏ ਕਿ MCD ਮੇਅਰ ਚੋਣ ਲਈ ਕੁੱਲ 266 ਵੋਟਾਂ ਪਈਆਂ ਸੀ। ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਨੂੰ 150 ਵੋਟਾਂ ਮਿਲੀਆਂ ਜਦਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ।
ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਲਈ ਬੁੱਧਵਾਰ ਸਵੇਰੇ 11 ਵਜੇ ਤੋਂ ਬਾਅਦ ਸਿਵਿਕ ਸੈਂਟਰ ‘ਚ ਵੋਟਿੰਗ ਸ਼ੁਰੂ ਹੋ ਗਈ। ਮੇਅਰ ਤੇ ਡਿਪਟੀ ਮੇਅਰ ਤੋਂ ਇਲਾਵਾ ਸਥਾਈ ਕਮੇਟੀ ਦੇ ਛੇ ਮੈਂਬਰਾਂ ਲਈ ਵੀ ਵੋਟਿੰਗ ਹੋਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਤਿੰਨ ਮੀਟਿੰਗਾਂ ਹੋਈਆਂ ਸੀ।
गुंडे हार गये, जनता जीत गयी.
दिल्ली नगर निगम में आम आदमी पार्टी का मेयर बनने पर सभी कार्यकर्ताओं को बहुत बधाई और दिल्ली की जनता का तहे दिल से एक बार फिर से आभार.
AAP की पहली मेयर @OberoiShelly को भी बहुत बहुत बधाई.
— Manish Sisodia (@msisodia) February 22, 2023
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮਿਉਂਸਪਲ ਹਾਊਸ ਬੁਲਾਉਣ ਦੀ ਸਿਫ਼ਾਰਸ਼ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ‘ਆਪ’ ਅਤੇ ਭਾਜਪਾ ਦੇ ਮੈਂਬਰਾਂ ਵਿਚਾਲੇ ਮਤਭੇਦਾਂ ਤੋਂ ਬਾਅਦ ਹੋਏ ਹੰਗਾਮੇ ਕਾਰਨ ਨਗਰ ਨਿਗਮ ਦਾ ਸਦਨ ਤਿੰਨ ਵਾਰ ਠੱਪ ਹੋ ਗਿਆ ਸੀ। ਸਦਨ ਦੀ ਮੀਟਿੰਗ ਪਹਿਲਾਂ 6 ਜਨਵਰੀ, 25 ਜਨਵਰੀ, 6 ਫਰਵਰੀ ਨੂੰ ਸੱਦੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h