Chandigarh : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ. ਬਲਾਕ ਚੋਗਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖ਼ਰੀਦ ਸੰਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟ ਵਿਚ ਹੇਰਾਫ਼ੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ (1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h