ਵੀਰਵਾਰ, ਜਨਵਰੀ 15, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਚੌਕੀ ‘ਚ ਸਮਝੌਤਾ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਥਾਣੇਦਾਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਫਰਵਰੀ 22, 2023
in ਪੰਜਾਬ
0

Ferozepur News: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ |

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ ‘ਤੇ ਹੀ 8,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestedpolice officerpolice postpropunjabtvSettlementtaking bribe
Share224Tweet140Share56

Related Posts

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026
Load More

Recent News

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.