Pearl Group’s properties: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਉਤੇ ਤੁਰੰਤ ਰੋਕ ਲਗਾਉਣ ਲਈ ਹੁਕਮ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਆਂ ਨਾਲ ਮੀਟਿੰਗ ਕਰਕੇ ਇਹ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h