ਫਾਜ਼ਿਲਕਾ: ਜ਼ਿਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦਾ ਉਲੰਘਣ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਰੋਨ ਕੈਮਰੇ ਦੀ ਵਰਤੋ ’ਤੇ ਪਾਬੰਦੀ
ਜ਼ਿਲਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲਾ ਫਾਜ਼ਿਲਕਾ ’ਚ ਕਵਾਡਕਾਪਟਰ (ਡਰੋਨ ਕੈਮਰੇ) ਆਦਿ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜਿਲਕਾ ਦੀ ਹਦੂਦ ਅੰਦਰ ਮਿਲਟਰੀ ਸਟੇਸ਼ਨ, ਬੀ.ਐਸ.ਐਫ ਦੇ ਆਸ-ਪਾਸ ਵਿਆਹ ਸ਼ਾਦੀ/ ਹੋਰ ਸਮਾਗਮਾਂ ਦੌਰਾਨ ਕਵਾਡਕਾਪਟਰ (ਡਰੋਨ ਕੈਮਰੇ) ਦੀ ਵਰਤੋਂ ਕੀਤੀ ਜਾਂਦੀ ਹੈ।ਜਿਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੋਣ ਦਾ ਖਦਸ਼ਾ ਰਹਿੰਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਡਰੋਨ ਕੈਮਰੇ ਉਡਾਉਣਾ ‘‘ਆਪਰੇਸ਼ਨ ਆਫ ਸਿਵਲ ਰੀਮੋਟੀਲੀ ਪਾਇਲਟਿਡ ਏਅਰ ਕਰਾਫਟ’’ ਬਾਰੇ ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ਦੀ ਨੀਤੀ ਦੀ ਵੀ ਉਲੰਘਨਾ ਹੈ। ਇਸ ਲਈ ਉਕਤ ਹਾਲਾਤ ਨੂੰ ਮੁੱਖ ਰੱਖਦਿਆਂ ਅਤੇ ਜ਼ਿਲਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣਾ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h