Bhagwant Mann: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਸ਼ਨੀਵਾਰ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਟਿੱਪਣੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ‘ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ। ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ । ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ ਕਾਇਮ ਹਾਂ। ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ।”
ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਨੇ ਫਰੀਦਕੋਟ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਕੀਤੇ ਗਏ ਹਨ।
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..
— Bhagwant Mann (@BhagwantMann) February 24, 2023
ਹਾਸਲ ਜਾਣਕਾਰੀ ਮੁਤਾਬਕ ਚਲਾਨ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਇਸ ਕਰਕੇ ਸ਼ਾਮਲ ਕੀਤੇ ਗਏ ਹਨ ਕਿ ਇਨ੍ਹਾਂ ਦੋਵਾਂ ਨੇ ਬੁਰਜ ਜਵਾਹਰ ਸਿੰਘਵਾਲਾ ਅਤੇ ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਜਾਣਕਾਰੀ ਲੁਕੋਣ ਤੇ ਲੋਕਾਂ ‘ਤੇ ਵਾਧੂ ਤਾਕਤ ਦੀ ਵਰਤੋਂ ਦਾ ਦੋਸ਼ ਲਾਇਆ ਗਿਆ ਹੈ। ਇਸ ਕੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਮਦਦ ਕਰਨ ਦਾ ਦੋਸ਼ ਹੈ।
ਪੰਜਾਬ ਪੁਲਿਸ ਦੇ ਅਫਸਰਾਂ, ਆਈਜੀ ਪਰਮ ਰਾਜ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ (ਦੋਵੇਂ ਸਜ਼ਿਸ ਨੂੰ ਸਿਰੇ ਲਾਉਣ ਵਾਲੇ), ਐੱਸਐੱਸਪੀ ਸੁਖਮੰਦਰ ਸਿੰਘ ਮਾਨ ਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੋਵਾਂ ਨੂੰ ਸਾਜ਼ਿਸ਼ ਨੂੰ ਅੰਜਾਮ ਦੇਣ, ਐਸਐਚਓ ਗੁਰਦੀਪ ਸਿੰਘ ਵੀ ਸ਼ਾਮਲ ਹੈ।
SIT ਵੱਲੋਂ 7000 ਪੰਨਿਆਂ ਦੀ ਚਾਰਜਸੀਟ ਪੇਸ਼ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਦੋਸ਼ੀ ਠਹਿਰਾਇਆ ਗਿਆ ਹੈ ਤੇ ਚਾਰਜਸ਼ੀਟ ਵਿੱਚ ਉਨ੍ਹਾਂ ‘ਤੇ ਧਾਰਾ 307, 120 ਬੀ ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h