ਮੰਗਲਵਾਰ, ਅਗਸਤ 19, 2025 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਆਈ.ਟੀ ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ: ਮੀਤ ਹੇਅਰ

by Gurjeet Kaur
ਫਰਵਰੀ 25, 2023
in ਪੰਜਾਬ
0

Chandigarh : ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ।

 

 

ਸੈਸ਼ਨ ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ‘ਤੇ ਸਥਿਤ ਹੈ। ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ। ਪੰਜਾਬ ਉੱਤਰੀ ਭਾਰਤ ਦਾ ਈ.ਐਸ.ਡੀ.ਐਮ. ਹੱਬ ਵੀ ਹੈ, ਜਿਸ ਵਿੱਚ ਮੋਹਾਲੀ ਵਿਖੇ ਭਾਰਤ ਦੀ ਇੱਕੋ ਇੱਕ ਐਪਲੀਕੇਸ਼ਨ ਸਪੈਸਿਫਿਕ ਇੰਟੀਗ੍ਰੇਟਿਡ ਸਰਕਟ (ਏ.ਐਸ.ਆਈ.ਸੀ.) ਉਤਪਾਦਨ ਇਕਾਈ ਸਥਿਤ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ।

ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਕੇ.ਪੀ.ਐਮ.ਜੀ. ਦੇ ਬਰੀਜੇਂਦਰ ਕੁਮਾਰ ਨੇ ਸ਼ੁਰੂਆਤੀ ਟਿੱਪਣੀਆਂ ਕੀਤੀਆਂ ਅਤੇ ਚਰਚਾ ਦੌਰਾਨ ਸੰਚਾਲਕ ਦੀ ਭੂਮਿਕਾ ਨਿਭਾਈ।

ਨੈੱਟ ਸਲਿਊਸ਼ਨਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ।

ਸੀ.ਡੀ.ਆਈ.ਐਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: meet hayerpro punjab tvpunjabpunjab governmentpunjabi news
Share203Tweet127Share51

Related Posts

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025
Load More

Recent News

‘ਕਾਨੂੰਨ ਦੀ ਉਲੰਘਣਾ ਕਰਨ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚੁੱਕਿਆ ਵੱਡਾ ਕਦਮ

ਅਗਸਤ 19, 2025

ਹੁਣ ਵੱਧ ਸਮਾਨ ਲੈ ਕੇ ਜਾਣ ‘ਤੇ ਜਹਾਜ ਵਾਂਗ ਹੀ ਟ੍ਰੇਨ ‘ਚ ਵੀ ਲੱਗੇਗਾ ਵਾਧੂ ਚਾਰਜ

ਅਗਸਤ 19, 2025

ਨੀਲੇ ਡ੍ਰਮ ਨੇ ਫਿਰ ਪਾਈ ਦਹਿਸ਼ਤ, ਹੁਣ ਇੱਥੇ ਨੀਲੇ ਡ੍ਰਮ ‘ਚ ਮਿਲੀ ਪਤੀ ਦੀ ਲਾਸ਼

ਅਗਸਤ 19, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਹੁਣ EVM ਰਾਹੀਂ ਨਹੀਂ ਹੋਵੇਗੀ ਵੋਟਿੰਗ, ਡੋਨਾਲਡ ਟਰੰਪ ਨੇ ਕਿਉਂ ਕੀਤਾ ਇਸਦਾ ਵਿਰੋਧ

ਅਗਸਤ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.