Punjab News: ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਵਾਰ ਫਿਰ ਡਰੋਨ ਨਜ਼ਰ ਆਇਆ ਹੈ। ਤਰਨਤਾਰਨ ਦੇ ਬੀਓਪੀ ਮੀਆਂਵਾਲੀ ਨੇੜੇ ਦੇਰ ਰਾਤ ਪਾਕਿਸਤਾਨ ਵੱਲੋਂ ਇੱਕ ਡਰੋਨ ਆਉਂਦਾ ਦੇਖਿਆ ਗਿਆ। ਜਿਸ ਤੋਂ ਬਾਅਦ ਖੇਮਕਰਨ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਨਾਲ ਗੋਲੀਬਾਰੀ ਕੀਤੀ।
ਦੱਸ ਦਈਏ ਕਿ ਬੀਐਸਐਫ ਵਲੋਂ ਕੀਤੀ ਗੋਲੀਬਾਰੀ ਕਾਰਨ ਡਰੋਨ ਵਾਪਸ ਪਰਤ ਗਿਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਲਗਾਤਾਰ ਪੰਜਾਬ ‘ਚ ਨਸ਼ੇ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਈ ਵਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਮਿਲੇ ਹਨ। ਪਿਛਲੇ ਮਹੀਨੇ ਵੀ ਪਾਕਿਸਤਾਨ ਵਾਲੇ ਪਾਸੇ ਤੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਵਿੱਚ ਡਰੋਨ ਭੇਜਿਆ ਗਿਆ ਸੀ। ਜਿਸ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ 7 ਰਾਉਂਡ ਫਾਇਰ ਕਰਕੇ ਵਾਪਸ ਭਜਾ ਦਿੱਤਾ।
ਡਰੋਨ ਤੋਂ ਸੁੱਟੀ ਗਈ ਹੈਰੋਇਨ ਬਰਾਮਦ ਹੋਈ
3 ਦਸੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਆਵਾਜਾਈ ਵੀ ਦੇਖੀ ਗਈ ਸੀ। ਜਿਸ ਤੋਂ ਬਾਅਦ 103 ਬਟਾਲੀਅਨ ਦੇ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਖੇਤਾਂ ‘ਚ ਡਿੱਗਿਆ ਡਰੋਨ ਮਿਲਿਆ, ਇਸ ਦੇ ਨਾਲ ਹੀ ਡਰੋਨ ‘ਚੋਂ ਡਿੱਗੀ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ। ਜਿਸ ਨੂੰ ਡਰੋਨ ਨਾਲ ਬੰਨ੍ਹਿਆ ਹੋਇਆ ਸੀ। ਇਸ ਦੌਰਾਨ ਇਲਾਕੇ ‘ਚ 4 ਸ਼ੱਕੀ ਵਿਅਕਤੀ ਵੀ ਦੇਖੇ ਗਏ। ਜਦੋਂ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਉਹ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h