ਪੰਜਾਬ ਦੇ ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ ‘ਚ ਐਤਵਾਰ ਤੜਕੇ ਇਕ ਨੌਜਵਾਨ ਦਾਖਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ।
ਦੇਖਦੇ ਹੀ ਦੇਖਦੇ ਉਸ ਨੇ ਪਵਿੱਤਰ ਸਰੂਪ ਦੇ ਅੰਗਾਂ ਨੂੰ ਗਲੀ ਵਿਚ ਖਿਲਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ‘ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਰੋਕ ਲਿਆ। ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸਨੂੰ ਵੀ ਕੁੱਟਿਆ
ਦੋਸ਼ੀ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਦਿੱਤਾ
ਇਸ ਤੋਂ ਬਾਅਦ ਉਸ ਨੂੰ ਗਲੀ ‘ਚ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਦੀ ਸੂਚਨਾ ਪੁਲੀਸ ਨੂੰ ਵੀ ਦਿੱਤੀ ਗਈ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h