ਮੰਗਲਵਾਰ, ਅਗਸਤ 5, 2025 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

by Gurjeet Kaur
ਫਰਵਰੀ 28, 2023
in ਪੰਜਾਬ
0

Chandigarh: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤਰਫੋਂ ਪੰਜ ਮੈਂਬਰੀ ਵਫਦ ਨੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਅੱਜ ਦੀ ਇਸ ਮੀਟਿੰਗ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨ-ਮਜ਼ਦੂਰ ਪੱਖੀ ਤੇ ਪੰਜਾਬ ਦੇ ਲੋਕਾਂ ਲਈ ਵਿਕਾਸ ਮੁਖੀ ਖੇਤੀ ਬਣਾਉਣ ਵਾਸਤੇ ਖੇਤੀ ਨੀਤੀ ਨਾਲ ਸਬੰਧਤ ਤਿੰਨ ਮੁੱਦੇ ਰੱਖੇ ਗਏ ਹਨ। ਜਥੇਬੰਦੀ ਅਨੁਸਾਰ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਖੇਤੀ ਨੀਤੀ ਦੇ ਮੁੱਖ ਉਦੇਸ਼ ਇਹ ਚਾਹੀਦੇ ਹਨ:-

ਪਹਿਲਾ ਜ਼ਮੀਨ ਅਤੇ ਖੇਤੀ ਸੰਦਾਂ-ਸਾਧਨਾਂ ਦੀ ਕਾਣੀ ਵੰਡ ਦਾ ਖਾਤਮਾ। ਗਰੀਬ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕਰਨਾ ਤੇ ਖੇਤੀ ਸੰਦਾਂ ਸਾਧਨਾਂ ਦੇ ਮਾਲਕ ਬਣਾਉਣਾ। ਦੂਜਾ ਸੂਦਖੋਰੀ ਦਾ ਖਾਤਮਾ ਕਰਨਾ, ਸਸਤੇ ਬੈਂਕ ਕਰਜਿਆਂ ਦੀ ਜਾਮਨੀ ਕਰਨਾ ਤੇ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਕਰਜ਼ਿਆਂ ਦੇ ਬੋਝ ਤੋਂ ਮੁਕਤੀ ਦਿਵਾਉਣਾ। ਤੀਜਾ ਖੇਤੀ ਪੈਦਾਵਾਰ ਲਈ ਲੋੜੀਂਦੇ ਤਿੰਨ ਪ੍ਰਮੁੱਖ ਸੋਮਿਆਂ ਜਮੀਨ, ਪਾਣੀ ਤੇ ਮਨੁੱਖੀ ਕਿਰਤ ਸ਼ਕਤੀ ਦਾ ਸਰਵਪੱਖੀ ਵਿਕਾਸ ਕਰਨਾ। ਇਸ ਸਮੁੱਚੇ ਸਰੋਕਾਰ ਨੂੰ ਸਰਕਾਰੀ ਜਿੰਮੇਵਾਰੀ ਅਧੀਨ ਲਿਆਉਣਾ ਤੇ ਖੇਤੀ ਖੇਤਰ ਲਈ ਸਰਕਾਰੀ ਪੂੰਜੀ ਨਿਵੇਸ਼ ਵਧਾਉਣਾ।

ਆਗੂਆਂ ਨੇ ਦੱਸਿਆ ਕਿ ਇਹਨਾਂ ਉਦੇਸ਼ਾਂ ਦੇ ਅਨੁਸਾਰ ਜਥੇਬੰਦੀ ਨੇ ਮੰਗ ਪੱਤਰ ਵਿੱਚ 39 ਕਦਮ ਸੁਝਾਏ ਹਨ। ਜਿੰਨਾਂ ਵਿੱਚ ਜ਼ਮੀਨੀ ਸੁਧਾਰ ਕਰਨ ਤੇ ਜਮੀਨ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਨ, ਸੂਦਖੋਰੀ ਦਾ ਖਾਤਮਾ ਕਰਨ, ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸਸਤੇ ਬੈਂਕ ਕਰਜੇ ਮੁਹੱਈਆ ਕਰਵਾਉਣ, ਖੇਤੀ ਲਾਗਤ ਵਸਤਾਂ ਦੇ ਖੇਤਰ ਵਿੱਚੋਂ ਸਾਮਰਾਜੀ ਕੰਪਨੀਆਂ ਦੀ ਜਕੜ ਤੋੜਨ ਤੇ ਸਰਕਾਰ ਵੱਲੋਂ ਕੰਟਰੋਲ ਰੇਟਾਂ ਉਪਰ ਕਿਸਾਨਾਂ ਨੂੰ ਮੁਹਈਆ ਕਰਵਾਉਣ, ਸਭਨਾਂ ਫਸਲਾਂ ਦੀ ਲਾਹੇਵੰਦ ਭਾਅ ਉਪਰ ਸਰਕਾਰੀ ਖ਼ਰੀਦ ਦੀ ਗਰੰਟੀ ਕਰਨ, ਸਿੰਚਾਈ ਲਈ ਨਹਿਰੀ ਸਿੰਚਾਈ ਦਾ ਵਿਸਥਾਰ ਕਰਨ ਤੇ ਸੂਬੇ ਦੇ ਵਾਤਾਵਰਣ ਅਨੁਕੂਲ ਰਵਾਇਤੀ ਫਸਲਾਂ ਨੂੰ ਉਤਸ਼ਾਹਤ ਕਰਨ, ਖੇਤੀ ਅਧਾਰਤ ਸਨਅਤਾਂ ਲਾਉਣ ਤੇ ਖੇਤੀ ਖੇਤਰ ਲਈ ਵੱਡਾ ਪੂੰਜੀ ਨਿਵੇਸ਼ ਕਰਨ ਆਦਿ ਪ੍ਰਮੁੱਖ ਕਦਮ ਬਣਦੇ ਹਨ। ਸਰਕਾਰੀ ਪੂੰਜੀ ਨਿਵੇਸ਼ ਲਈ ਵੱਡੇ ਸਰਮਾਏਦਾਰਾਂ ਤੇ ਵੱਡੀਆਂ ਪੇਂਡੂ ਜਾਇਦਾਦਾਂ ਉੱਤੇ ਭਾਰੀ ਟੈਕਸ ਲਾ ਕੇ ਸਰਕਾਰੀ ਖ਼ਜ਼ਾਨਾ ਭਰਨ ਦੀ ਮੰਗ ਵੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਕਦਮ ਚੁੱਕੇ ਜਾਣ ਨਾਲ ਹੀ ਕਿਸਾਨਾਂ ਮਜ਼ਦੂਰਾਂ ਦੀ ਜਿੰਦਗੀ ਵਿਚ ਖੁਸ਼ਹਾਲੀ ਆ ਸਕਦੀ ਹੈ ਅਤੇ ਪੰਜਾਬ ਹਕੀਕੀ ਵਿਕਾਸ ਦੇ ਰਾਹ ‘ਤੇ ਤੁਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਇਹਨਾਂ ਕਦਮਾਂ ਨੂੰ ਸੰਬੋਧਿਤ ਹੋਣੀ ਚਾਹੀਦੀ ਹੈ।

ਉਹਨਾਂ ਦੱਸਿਆ ਕਿ ਇਨ੍ਹਾਂ ਮੁੱਦਿਆਂ ਨੂੰ ਉਭਾਰਨ ਤੇ ਜਨਤਕ ਲਾਮਬੰਦੀ ਕਰਨ ਦੀ ਵੱਡੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪਹਿਲੇ ਪੜਾਅ ਵਜੋਂ 8 ਮਾਰਚ ਨੂੰ ਔਰਤ ਦਿਹਾੜੇ ਮੌਕੇ ਕਿਸਾਨ ਔਰਤਾਂ ਦਾ ਵੱਡਾ ਇਕੱਠ ਕਰਕੇ ਕਰਕੇ ਖੇਤੀ ਸੰਕਟ ਦੇ ਹੱਲ ਦੇ ਇਹ ਮੁੱਦੇ ਉਭਾਰੇ ਜਾਣਗੇ ਤੇ ਇਨ੍ਹਾਂ ਦੇ ਅਨੁਸਾਰ ਢੁੱਕਵੀਂ ਖੇਤੀ ਨੀਤੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਸਤੋਂ ਬਾਅਦ ਅਗਲੇ ਐਕਸ਼ਨ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਜਾਵੇਗਾ। ਵਫ਼ਦ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਵੀ ਸ਼ਾਮਲ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: kuldeep dhaliwalpro punjab tvpunjab governmentpunjab minister
Share204Tweet127Share51

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025
Load More

Recent News

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.