Supreme Court on Anand Marriage Act: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ, 1909 ਦੇ ਤਹਿਤ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਉਣ ਲਈ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ।
ਦੱਸ ਦਈਏ ਕਿ ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਵਲੋਂ ਸੁਣਵਾਈ ਲਈ ਸੂਚੀਬੱਧ ਕਰਨ ਦੀ ਬੇਨਤੀ ਦੇ ਨਾਲ ਇਸ ਦਾ ਜ਼ਿਕਰ ਕਰਨ ਤੋਂ ਬਾਅਦ ਕਿਹਾ, “ਹਾਂ, ਅਸੀਂ ਇਸ ਨੂੰ ਸੂਚੀਬੱਧ ਕਰਾਂਗੇ,”।
ਪਟੀਸ਼ਨਕਰਤਾ ਦੇ ਵਕੀਲ ਨੇ ਆਨੰਦ ਮੈਰਿਜ ਐਕਟ, 1909 ਦਾ ਹਵਾਲਾ ਦਿੰਦੇ ਹੋਏ ਬੈਂਚ ਨੂੰ ਦੱਸਿਆ, “ਇਹ ਐਕਟ ਇੱਕ ਸਦੀ ਪੁਰਾਣੇ ਕਾਨੂੰਨ ਨਾਲ ਸਬੰਧਤ ਹੈ।” ਸੁਪਰੀਮ ਕੋਰਟ ਨੇ ਪਿਛਲੇ ਸਾਲ ਨਵੰਬਰ ਵਿੱਚ ਕੇਂਦਰ, ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇੱਕ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਸੀ। ਐਡਵੋਕੇਟ ਅਮਨਜੋਤ ਸਿੰਘ ਚੱਢਾ 1909 ਦਾ ਐਕਟ ਆਨੰਦ ਕਾਰਜ – ਸਿੱਖਾਂ ਦੇ ਵਿਆਹ ਸਮਾਰੋਹ ਨੂੰ ਕਾਨੂੰਨੀ ਪ੍ਰਵਾਨਗੀ ਦੇਣ ਅਤੇ ਇਸਦੀ ਵੈਧਤਾ ਬਾਰੇ ਕਿਸੇ ਵੀ ਸ਼ੰਕੇ ਨੂੰ ਦੂਰ ਕਰਨ ਲਈ ਬਣਾਇਆ ਗਿਆ ਸੀ।
ਇਸ ਐਕਟ ਵਿੱਚ 2012 ਵਿੱਚ ਸੋਧ ਕੀਤੀ ਗਈ ਸੀ ਤਾਂ ਜੋ ਸਿੱਖ ਜੋੜਿਆਂ ਨੂੰ ਇਸ ਤਹਿਤ ਆਪਣੇ ਵਿਆਹ ਰਜਿਸਟਰ ਕਰਾਉਣ ਦਾ ਵਿਕਲਪ ਦਿੱਤਾ ਜਾ ਸਕੇ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਸੋਧ ਦੇ ਅਨੁਸਾਰ, ਰਾਜ ਸਰਕਾਰਾਂ ਨੂੰ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਨਿਯਮ ਬਣਾਉਣੇ ਚਾਹੀਦੇ ਸੀ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਇਸ ਐਕਟ ਤਹਿਤ ਲਾਜ਼ਮੀ ਨਿਯਮਾਂ ਨੂੰ ਬਣਾਉਣ ਅਤੇ ਸੂਚਿਤ ਕਰਨ ਵਿੱਚ ਅਸਫਲ ਹੋ ਕੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h