ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਲਏ ਜਾ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਯੋਗ ਉਮੀਦਵਾਰ 2 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਇਸ ਮੁਤਾਬਕ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ‘ਚ ਸਾਰੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਜੋ ਕਿ ਇਸ ਪ੍ਰਕਾਰ ਹੈ :-
ਦੱਸ ਦਈਏ ਕਿ ਪਹਿਲਾਂ ਇਸ ਦੀ ਆਖਰੀ ਤਾਰੀਖ 28 ਫਰਵਰੀ ਸੀ। ਅਜਿਹੇ ‘ਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜਿਨ੍ਹਾਂ ਨੇ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ, ਉਹ ਅਧਿਕਾਰਤ ਵੈੱਬਸਾਈਟ pstet2023.org ‘ਤੇ ਪ੍ਰਦਾਨ ਕੀਤੇ ਆਨਲਾਈਨ ਅਰਜ਼ੀ ਫਾਰਮ ਰਾਹੀਂ ਆਪਣੀ ਅਰਜ਼ੀ ਜਮ੍ਹਾਂ ਕਰ ਸਕਦੇ ਹਨ। ਪੰਜਾਬ ਟੀਈਟੀ 2023 ਲਈ ਅਰਜ਼ੀ ਪ੍ਰਕਿਰਿਆ 18 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ।
PSTET 2023 ਐਪਲੀਕੇਸ਼ਨ ਲਿੰਕ:- https://pstet2023.org/
PSTET 2023: ਪੰਜਾਬ TET ਰਜਿਸਟ੍ਰੇਸ਼ਨ ਲਈ ਅਦਾ ਕੀਤੀ ਜਾਣ ਵਾਲੀ ਫੀਸ
PSTET 2023 ਲਈ ਅਪਲਾਈ ਕਰਦੇ ਸਮੇਂ, ਉਮੀਦਵਾਰਾਂ ਨੂੰ ਇੱਕ ਪੇਪਰ ਲਈ 1000 ਰੁਪਏ ਅਤੇ ਦੋਵਾਂ ਪੇਪਰਾਂ ਲਈ 2000 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਹਾਲਾਂਕਿ, ਰਾਜ ਦੇ ਐਸਸੀ, ਐਸਟੀ ਅਤੇ ਦਿਵਯਾਂਗ ਉਮੀਦਵਾਰਾਂ ਲਈ, ਇੱਕ ਪੇਪਰ ਲਈ 500 ਰੁਪਏ ਅਤੇ ਦੋ ਪੇਪਰਾਂ ਲਈ 1000 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਦੂਜੇ ਰਾਜਾਂ ਦੇ ਉਮੀਦਵਾਰ ਵੀ PSTET 2023 ਲਈ ਅਰਜ਼ੀ ਦੇ ਸਕਦੇ ਹਨ। ਦੂਜੇ ਰਾਜਾਂ ਦੀਆਂ ਰਾਖਵੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਜਨਰਲ ਵਰਗ ਦੇ ਬਰਾਬਰ ਫੀਸ ਅਦਾ ਕਰਨੀ ਪਵੇਗੀ।
ਪੰਜਾਬ ਟੀਈਟੀ ਰਜਿਸਟ੍ਰੇਸ਼ਨ ਲਈ ਯੋਗਤਾ
ਪੰਜਾਬ ਟੀਈਟੀ ਲਈ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਨੇ ਡੀ.ਐਲ.ਐੱਡ ਦੇ ਨਾਲ 10+2 ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਗ੍ਰੈਜੂਏਸ਼ਨ ਵਾਲੇ ਬੀ.ਐੱਡ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਨੂੰ ਨੋਟ ਕਰਨਾ ਚਾਹੀਦਾ ਹੈ ਕਿ PSTET ਵਿੱਚ ਹਾਜ਼ਰ ਹੋਣ ਲਈ ਕੋਈ ਉਪਰਲੀ ਉਮਰ ਸੀਮਾ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h