ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜਪਾਲ ਭਵਨ ਦੇ ਬਾਹਰ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੇਰਾ ਫੈਸਲਾ ਅੱਜ ਸਵੇਰੇ ਹੀ ਲਿਆ ਗਿਆ ਹੈ। ਹੁਣ ਜਿਸ ‘ਤੇ ਪਾਰਟੀ ਭਰੋਸਾ ਕਰਦੀ ਹੈ ਉਸ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਹਾਈ ਕਮਾਂਡ ਦੇ ਇਨ੍ਹਾਂ ਕਦਮਾਂ ਨਾਲ ਅਪਮਾਨਿਤ ਮਹਿਸੂਸ ਕੀਤਾ ਹੈ।