ਚੰਡੀਗੜ੍ਹ ਪੁਲੀਸ ਨੇ ਗੁਰਲਾਲ ਬਰਾੜ ਕਤਲ ਕੇਸ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਗੁਰਲਾਲ ਬਰਾੜ ਵਿਦੇਸ਼ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ।
ਗੋਲਡੀ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਹ ਲਾਰੈਂਸ ਦਾ ਸਾਥੀ ਹੈ। ਗੁਰਲਾਲ ਦੀ 10 ਅਕਤੂਬਰ 2020 ਨੂੰ ਦੇਰ ਸ਼ਾਮ ਇੰਡਸਟਰੀਅਲ ਏਰੀਆ, ਫੇਜ਼ 1, ਚੰਡੀਗੜ੍ਹ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਸਨ। ਪੁਲਿਸ ਕੇਸ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਇਹ ਕਤਲ ਸਿਟੀ ਐਂਪੋਰੀਅਮ ਮਾਲ ਦੇ ਸਾਹਮਣੇ ਹੋਇਆ।
ਪੁਲੀਸ ਨੇ ਚਸਕਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਉਸ ਵਿਰੁੱਧ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਤਲ ਕੇਸ ਵਿੱਚ ਪੁਲਿਸ ਨੇ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ਼ ਢਾਡੀ, ਗੁਰਮੀਤ ਸਿੰਘ ਉਰਫ਼ ਗੀਤਾ, ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਚਮਕੌਰ ਸਿੰਘ ਬੈਂਤ ਸ਼ਾਮਲ ਹਨ। ਉਨ੍ਹਾਂ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।
ਜੰਮੂ ਤੋਂ ਫੜਿਆ ਗਿਆ ਸੀ
ਕਤਲ ਤੋਂ ਬਾਅਦ ਨੀਰਜ ਚਸਕਾ ਫਰਾਰ ਸੀ। ਉਹ ਮੂਲ ਰੂਪ ਵਿੱਚ ਫਰੀਦਕੋਟ ਦੇ ਜੈਤੋ ਦਾ ਰਹਿਣ ਵਾਲਾ ਹੈ। ਉਸ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਗਈ। ਚਸਕਾ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਸੁਰਜੀਤ ਬਾਊਂਸਰ ਕਤਲ ਕੇਸ ਵਿੱਚ ਵੀ ਉਹ 5 ਦਿਨਾਂ ਦੇ ਰਿਮਾਂਡ ’ਤੇ ਸੀ। ਸੁਰਜੀਤ ਦੀ ਦਿਨ ਦਿਹਾੜੇ 16 ਮਾਰਚ 2020 ਨੂੰ ਸੈਕਟਰ 38 (ਪੱਛਮੀ) ਵਿੱਚ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੇ ਸਮੇਂ ਸੁਰਜੀਤ ਸੈਕਟਰ 22 ਤੋਂ ਕਾਰ ਵਿੱਚ ਆਪਣੇ ਘਰ ਜਾ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h