Kriti Sanon, Kiara Advani, AP Dhillon: ਮਹਿਲਾ ਪ੍ਰੀਮੀਅਰ ਲੀਗ 2023 ਦੀ ਸ਼ੁਰੂਆਤ 4 ਮਾਰਚ ਤੋਂ ਹੋਣ ਜਾ ਰਹੀ ਹੈ। ਇਹ ਮਹਿਲਾ ਪ੍ਰੀਮੀਅਰ ਲੀਗ ਦਾ ਉਦਘਾਟਨੀ ਸੀਜ਼ਨ ਹੋਵੇਗਾ। ਪਹਿਲੇ ਸੀਜ਼ਨ ਨੂੰ ਸ਼ਾਨਦਾਰ ਬਣਾਉਣ ਲਈ ਬੀਸੀਸੀਆਈ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਦੱਸ ਦੇਈਏ ਕਿ ਟੂਰਨਾਮੈਂਟ ਦਾ ਪਹਿਲਾ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਗੁਜਰਾਤ ਜਾਇੰਟਸ ਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਸਟੇਡੀਅਮ ‘ਚ ਸ਼ਾਨਦਾਰ ਉਦਘਾਟਨੀ ਸਮਾਰੋਹ ਹੋਵੇਗਾ। ਜਿਸ ‘ਚ ਬਾਲੀਵੁੱਡ ਐਕਟਰਸ ਕਿਆਰਾ ਅਡਵਾਨੀ ਤੇ ਕ੍ਰਿਤੀ ਸੈਨਨ ਪਰਫਾਰਮ ਕਰਨਗੀਆਂ।
ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਤੋਂ ਇਲਾਵਾ ਮਸ਼ਹੂਰ ਪੰਜਾਬੀ ਸਿੰਗਰ AP Dhillon ਵੀ ਆਪਣੇ ਗਾਣਿਆ ਨਾਲ ਫੈਨਸ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ। ਮਹਿਲਾ ਪ੍ਰੀਮੀਅਰ ਲੀਗ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਇੱਕ ਟਵੀਟ ਵਿੱਚ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪ੍ਰਸ਼ੰਸਕ ਵੀ ਇਸ ਸ਼ਾਨਦਾਰ ਜਸ਼ਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
A star ⭐ studded line-up
D.Y.Patil Stadium will be set for an evening of glitz and glamour 👌🏻
𝐃𝐨 𝐍𝐨𝐭 𝐌𝐢𝐬𝐬 the opening ceremony of #TATAWPL
Grab your tickets 🎫 now on https://t.co/c85eyk7GTA pic.twitter.com/2dj4L8USnP
— Women's Premier League (WPL) (@wplt20) March 1, 2023
ਦੂਜੇ ਪਾਸੇ ਜੇਕਰ ਇਸ ਮੈਗਾ ਟੀ-20 ਲੀਗ ਦੀ ਗੱਲ ਕਰੀਏ ਤਾਂ ਇਸ ਦੇ ਪਹਿਲੇ ਸੀਜ਼ਨ ‘ਚ ਕੁੱਲ ਪੰਜ ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ‘ਚ ਗੁਜਰਾਤ ਜਾਇੰਟਸ, ਮੁੰਬਈ ਇੰਡੀਅਨਜ਼, ਰਾਇਲ ਚੈਲੇਂਜਰਜ਼ ਬੈਂਗਲੁਰੂ, ਦਿੱਲੀ ਕੈਪੀਟਲਸ, ਯੂਪੀ ਵਾਰੀਅਰਸ ਦੇ ਨਾਂ ਸ਼ਾਮਲ ਹਨ।
ਟੂਰਨਾਮੈਂਟ ਵਿੱਚ ਲੀਗ ਮੈਚਾਂ ਤੋਂ ਬਾਅਦ ਐਲੀਮੀਨੇਟਰ ਮੈਚ ਹੋਣਗੇ। ਇਸ ਤੋਂ ਬਾਅਦ ਫਾਈਨਲ ਮੈਚ 26 ਮਾਰਚ ਨੂੰ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਹੋਵੇਗਾ। ਅੰਕ ਸੂਚੀ ਵਿਚ ਸਿਖਰ ‘ਤੇ ਰਹਿਣ ਵਾਲੀ ਟੀਮ ਫਾਈਨਲ ਵਿਚ ਸਿੱਧੀ ਪ੍ਰਵੇਸ਼ ਕਰੇਗੀ, ਜਿੱਥੇ ਉਸ ਦਾ ਮੁਕਾਬਲਾ ਐਲੀਮੀਨੇਟਰ ਦੇ ਜੇਤੂ ਨਾਲ ਹੋਵੇਗਾ।
ਸਮ੍ਰਿਤੀ ਮੰਧਾਨਾ WPL 2023 ਨਿਲਾਮੀ ਵਿੱਚ ਸਭ ਤੋਂ ਮਹਿੰਗੀ ਖਿਡਾਰਨ ਬਣੀ
ਸਮ੍ਰਿਤੀ ਮੰਧਾਨਾ 13 ਫਰਵਰੀ ਨੂੰ ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਦੀ ਨਿਲਾਮੀ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਿੱਚ ਸਭ ਤੋਂ ਅੱਗੇ ਸੀ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ 3 ਕਰੋੜ 40 ਲੱਖ ਰੁਪਏ ਖਰਚ ਕੇ ਮੰਧਾਨਾ ਨੂੰ ਆਪਣੀ ਟੀਮ ਦਾ ਹਿੱਸਾ ਬਣਾਇਆ ਸੀ। ਉਥੇ ਹੀ, ਆਉਣ ਵਾਲੇ ਸੀਜ਼ਨ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਮੰਧਾਨਾ ਆਰਸੀਬੀ ਦੀ ਟੀਮ ਦੀ ਅਗਵਾਈ ਕਰਦੀ ਨਜ਼ਰ ਆਵੇਗੀ। RCB ਆਪਣਾ ਪਹਿਲਾ ਮੈਚ 5 ਮਾਰਚ ਨੂੰ ਦਿੱਲੀ ਕੈਪੀਟਲਸ ਦੇ ਖਿਲਾਫ ਖੇਡੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h