ਸ਼ੁੱਕਰਵਾਰ, ਫਰਵਰੀ 20, 2026 11:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੰਦੀ ਸਿੱਖਾਂ ਦੀ ਰਿਹਾਈ ਬਾਰੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਲਦ ਹੀ ਦਿੱਲੀ ਤੇ ਕਰਨਾਟਕ ਸਰਕਾਰਾਂ ਨਾਲ ਕਰਾਂਗੇ ਰਾਬਤਾ ਕਾਇਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ।

by Bharat Thapa
ਮਾਰਚ 2, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: big announcementcaptive Sikhsestablish contactpropunjabtvpunjab government
Share223Tweet140Share56

Related Posts

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026
Load More

Recent News

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

ਫਰਵਰੀ 20, 2026

ਚੰਡੀਗੜ੍ਹ ਯੂਨੀਵਰਸਿਟੀ ਨੇ ‘ਏਆਈ ਇੰਪੈਕਟ ਸਮਿਟ-2026’ ਦੀ ਤਰਜ਼ ‘ਤੇ ਕੀਤੀ ਭਾਰਤ ਦੇ ਪਹਿਲੇ ਏਆਈ ਫ਼ੈਸਟ ਦੀ ਮੇਜ਼ਬਾਨੀ, ਨੌਜਵਾਨ ਨਵੀਨਤਾਕਾਰਾਂ ਤੇ ਉਦਮੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.