ਸ਼ਨੀਵਾਰ, ਮਾਰਚ 28, 2026 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਉਠਾਇਆ RDF ਦੇ ਬਕਾਏ ਦਾ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।

by Bharat Thapa
ਮਾਰਚ 2, 2023
in ਪੰਜਾਬ
0

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਅੱਜ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਰੂਰੀ ਹੈ।
ਅਮਿਤ ਸ਼ਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ ‘ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।
ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ। ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amit ShahCM meetpropunjabtvraised RDFUnion Home Minister
Share204Tweet128Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.