ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ।

ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ।

ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। 

ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ

 ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ।

ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ।

ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ

ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ।

ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।

'ਹੋਲਾ' ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ। 

ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ

ਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ

 ਹੋਲਾ ਮਹੱਲਾ ਖ਼ਾਲਸਾਈ ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ।ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ।

ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। 

ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ।