ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਾਰਟੀ ਦੇ ਚੋਣ-ਕਾਰਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਹੋਰਨਾਂ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਲੋਕ ਸਭਾ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਵਿਧਾਨਸਭਾ ਇੰਚਾਰਜ ਨਿਯੁਕਤ ਕੀਤੇ ਗਏ ਹਨ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਚੋਣਾਂ ਸੰਬੰਧੀ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਟੀ ਦੇ ਕੰਮਾਂ ਦੀ ਨਿਗਰਾਨੀ ਲਈ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤੇ ਹਨ। ਗੁਪਤਾ ਨੇ ਦੱਸਿਆ ਕਿ ਅਰੁਨੇਸ਼ ਸ਼ੇਖਰ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕਾ ਦਾ ਇੰਚਾਰਜ, ਤੀਕਸ਼ਨ ਸੂਦ ਨੂੰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕਾ ਦਾ ਇੰਚਾਰਜ, ਅਰਵਿੰਦ ਖੰਨਾ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦਾ ਇੰਚਾਰਜ, ਜਗਦੀਪ ਸਿੰਘ ਨਕਈ ਅਤੇ ਪ੍ਰੇਮ ਮਿੱਤਲ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕਾ ਦਾ ਇੰਚਾਰਜ, ਬਲਬੀਰ ਸਿੰਘ ਸਿੱਧੂ ਨੂੰ ਫਿਲੌਰ ਵਿਧਾਨ ਸਭਾ ਹਲਕਾ ਦਾ ਇੰਚਾਰਜ, ਪਰਮਿੰਦਰ ਸਿੰਘ ਬਰਾੜ ਤੇ ਦਲਬੀਰ ਸਿੰਘ ਵੇਰਕਾ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਦਾ ਇੰਚਾਰਜ, ਰਾਣਾ ਗੁਰਮੀਤ ਸਿੰਘ ਸੋਢੀ ਤੇ ਬਲਵਿੰਦਰ ਸਿੰਘ ਲਾਡੀ ਨੂੰ ਕਰਤਾਰਪੁਰ ਵਿਧਾਨ ਸਭਾ ਹਲਕਾ ਦਾ ਇੰਚਾਰਜ, ਅਮਰਪਾਲ ਸਿੰਘ ਬੋਨੀ ਨੂੰ ਵਿਧਾਨ ਸਭਾ ਹਲਕਾ ਨਕੋਦਰ ਦਾ ਇੰਚਾਰਜ ਅਤੇ ਅਮਰਪਾਲ ਸਿੰਘ ਬੋਨੀ ਨੂੰ ਨਕੋਦਰ ਵਿਧਾਨ ਸਭਾ ਦਾ ਇੰਚਾਰਜ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਸ਼ਾਹਕੋਟ ਵਿਧਾਨ ਸਭਾ ਹਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਜਥੇਬੰਦੀ ਦੇ ਕੰਮ ਅਤੇ ਵਿਚਾਰਧਾਰਾ ‘ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਲਈ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਠਨ ਪ੍ਰਤੀ ਇਹਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਇਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਇਹ ਸਾਰੇ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਲੋਂ ਲੋਕਸਭਾ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਦੀ ਜਿੱਤ ਲਈ ਸਖ਼ਤ ਮਿਹਨਤ ਕਰਕੇ ਜਿੱਥੇ ਉਸ ਨੂੰ ਜੇਤੂ ਬਣਾ ਕੇ ਕੇਂਦਰ ਵਿੱਚ ਜਲੰਧਰ ‘ਤੋਂ ਭਾਜਪਾ ਦੀ ਅਗਵਾਈ ਕਰਨ ਦਾ ਮੌਕਾ ਦੇਣਗੇ, ਉੱਥੇ ਹੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਹੱਥ ਵੀ ਮਜ਼ਬੂਤ ਕਰਨਗੇI
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h