Giani Harpreet Singh: ਖ਼ਾਲਸਾ ਪੰਥ ਦੀ ਸ਼ਾਨ-ਓ-ਸ਼ੌਕਤ ਦਾ ਪ੍ਰਤੀਕ ਪ੍ਰਸਿੱਧ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਸਮਾਪਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਹੈ ਸਭ ਤੋਂ ਪਹਿਲਾਂ ਸੰਪੂਰਨਤਾ ਦੇ ਸਾਹਿਬ ਦੇ ਭੋਗ ਪਾਏ ਗਏ ਜਿਸ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਕੀਤੀ ਗਈ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਟੇਜ ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਸਿੱਖ ਕੌਮ ਤੇ ਵਿਤਕਰਾ ਕਰਦੀਆਂ ਹਨ ਤੇ ਹਮੇਸ਼ਾ ਹੀ ਸਿੱਖ ਵਿਰੋਧੀ ਫੈਸਲੇ ਲੈਂਦੀਆਂ ਹਨ ਇਸ ਮੌਕੇ ਹੁਣ ਮਣੀਕਰਨ ਸਾਹਿਬ ਹਿਮਾਚਲ ਪ੍ਰਦੇਸ਼ ਵਿਖੇ ਸਿੱਖਾਂ ਤੇ ਹਮਲੇ ਦੀ ਜਿਥੇ ਨਿਖੇਧੀ ਕੀਤੀ।
ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਹੌਲੇ ਮੁਹੱਲੇ ਮੌਕੇ ਕੌਮ ਨੂੰ ਦਿੱਤੇ ਸੰਦੇਸ਼ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਉਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਹਰਿਆਣੇ ਦੇ ਗੁਰਦਵਾਰਿਆਂ ਤੇ ਕਬਜ਼ਾ ਨਹੀਂ ਸਗੋਂ ਸਰਕਾਰ ਦਾ ਹੈ।ਸਿੱਖਾਂ ਦੀ ਪਾਰਲੀਮੈਂਟ ਦੇ ਟੁਕੜੇ ਕਰਨ ਵਾਲੀ ਸਰਕਾਰ ਪਾਰਲੀਮੈਂਟ ਨੂੰ ਤਾਂ ਅਖੰਡ ਰੱਖਣਾ ਚਾਹੁੰਦੀ ਹੈ ਪਰ ਸਿੱਖਾਂ ਦੀ ਬਦਦੁਆ ਨਾਲ ਇਸਦੇ ਵੀ ਕਈ ਟੁਕੜੇ ਹੋਣਗੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿੱਖਾਂ ਨੂੰ ਕਦੇ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਭ ਤੋਂ ਵੱਡੀ ਪਾਰਲੀਮੈਂਟ ਉਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸਿੱਖਾਂ ਦੀ ਪਾਰਲੀਮੈਂਟ ਦੇ ਟੁਕੜੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਹੁਣ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ।
ਇਸ ਮੌਕੇ ਜਥੇਦਾਰ ਨੇ ਮਨੀਕਰਨ ਸਾਹਿਬ ਵਿਖੇ ਵਾਪਰੀ ਘਟਨਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਨ ਆਰ ਆਈ ਸਿੱਖ ਨੌਜਵਾਨ ਦਾ ਹੁਲੜਬਾਜ਼ਾਂ ਵੱਲੋਂ ਕਤਲ ਕੀਤੇ ਜਾਣ ਉਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸਿੱਖ ਨੌਜਵਾਨ ਭਟਕ ਕੇ ਹੁੱਲੜਬਾਜ਼ ਬਣ ਕੇਗਲਤ ਰਾਹ ਜਾ ਰਹੇ ਹਨ, ਉਸ ਬਾਰੇ ਸਿੱਖਾਂ ਨੂੰ ਸੋਚਣਾ ਪਵੇਗਾ। ਇਸ ਲਈ ਨਾ ਸਾਨੂੰ ਸਰਕਾਰਾਂ ਨੇ ਰੋਕਣਾ ਨਾ ਕਿਸੇ ਨੇ ਹੋਰ। ਇਹ ਸਾਨੂੰ ਆਪਣੇ ਆਪ ਸੋਚਣਾ ਪਵੇਗਾ।
ਉਥੇ ਹੀ ਹੋਲੇ ਮਹੱਲੇ ਮੌਕੇ ਨਿਹੰਗ ਸਿੰਘ ਤੇ ਹੋਏ ਜਾਨਲੇਵਾ ਹਮਲੇ ਦੀ ਗੱਲ ਵੀ ਸਟੇਜ ਤੇ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਨੌਜਵਾਨਾਂ ਨੂੰ ਹੁੱਲੜਬਾਜ਼ੀ ਕਰਦੇ ਨਹੀਂ ਰੁਕਣਗੀਆਂ ਇਹ ਸਾਨੂੰ ਆਪਣੀ ਮਾਣ-ਮਰਯਾਦਾ ਬਰਕਰਾਰ ਰੱਖਣੀ ਚਾਹੀਦੀ ਹੈ ਜਿਥੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸਿੱਖਾਂ ਨੂੰ ਦੋਫਾੜ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h