ਸਵਾਲ ਚੁੱਕਣ ਵਾਲਿਆਂ ਨੂੰ ਅੰਮ੍ਰਿਤਪਾਲ ਸਿੰਘ ਨੇ ਦਿੱਤੇ ਠੋਕਵੇਂ ਜਵਾਬ, ਮੂਸੇ ਵਾਲਾ ਦੇ ਮਾਪਿਆਂ ਦੀ ਕੀਤੀ ਹਮਾਇਤ, ਵੇਖੋ ਵੀਡੀਓ
Amritpal Singh News: ਵਾਰਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਹੁਣ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਆਪਣੇ ‘ਤੇ ਉੱਠ ਰਹੇ ਵੱਖ ਵੱਖ ਪਾਰਟੀਆਂ ਚੋਂ ਚੁੱਕੇ ਜਾ ਰਹੇ ਸਵਾਲਾਂ ਦੇ ਠੋਕਵੇਂ ਜਵਾਬ ਦਿੱਤੇ। ਨਾਲ ਹੀ ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਦੇ ਅਸਲੇ ਦੇ ਲਾਈਸੈਂਸ ਰੱਦ ਕਰਨ ਦੀ ਗੱਲ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।
ਮੀਡੀਆ ਨਾਲ ਗੱਲ ਕਰਦਿਆਂ ਅੰਮ੍ਰਿਤਪਾਲ ਨੇ ਪੰਜਾਬ ਵਿਧਾਨ ਸਭਾ ‘ਚ ਆਪਣੀ ਗ੍ਰਿਫ਼ਤਾਰੀ ਦੀ ਉੱਠ ਰਹੀ ਮੰਗ ‘ਤੇ ਕਿਹਾ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਕੀ ਵਿਧਾਨ ਸਭਾ ਲਗਾਉਂਦੇ ਕਿਉਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੇਰੀ ਗ੍ਰਿਫ਼ਤਾਰੀ ਦੀ ਮੰਗ ਲਈ ਇਸ ਸਭ ਹੋ ਰਿਹਾ ਹੈ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦਾ ਨਾਂ ਬਦਲ ਲੈਣਾ ਚਾਹਿਦਾ ਹੈ। ਵਿਧਾਨ ਸਭਾ ‘ਚ ਨਸ਼ਿਆਂ ਦੇ ਮੁੱਦੇ ਅਤੇ ਆਮ ਲੋਕਾਂ ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ ਉਨ੍ਹਾਂ ਬਾਰੇ ਗੱਲ ਕਰਨੀ ਚਾਹਿਦੀ ਹੈ।
ਹਥਿਆਰ ਰੱਦ ਹੋਣ ‘ਤੇ ਬੋਲੇ ਅੰਮ੍ਰਿਤਪਾਲ
ਬੀਤੇ ਦਿਨੀਂ ਖ਼ਬਰਾਂ ਸੀ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਹਥਿਆਰ ਕੈਂਸਲ ਕਰ ਦਿੱਤੇ। ਇਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਈ ਹਥਿਆਰਾਂ ਦੇ ਲਾਈਸੈਂਸ ਕੈਂਸਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਹਾ ਜਾ ਰਿਹਾ ਹੈ ਕਿ ਖ਼ਤਰਾ ਹੈ ਦੂਜੇ ਪਾਸੇ ਇਹ ਕਰ ਕੇ ਸਾਡਾ ਸ਼ਿਕਾਰ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਆਨੰਦਪੁਰ ਸਾਹਿਬ ‘ਚ ਨਿਹੰਗ ਸਿੰਘ ਦੇ ਬਾਨੇ ‘ਚ ਸਿੱਖ ਨੌਜਵਾਨ ਦੇ ਕਤਲ ਮਾਮਲੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੋਈ ਸਿੱਖ ਕਿਸੇ ਨੂੰ ਮਰਿਆਦਾ ਭੰਗ ਨਾ ਕਰਨ ਲਈ ਵੀ ਕਹਿੰਦਾ ਹੈ ਤਾਂ ਸ਼ਾਂਤੀ ਭੰਗ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਜੋ ਵੀ ਵਾਪਰਿਆ ਮੈਨੂੰ ਲੱਗਦਾ ਹੈ ਕਿ ਜਦੋਂ ਸਿੱਖਾਂ ਦਾ ਘਾਣ ਹੁੰਦਾ ਇਹ ਖੁਸ਼ੀ ਮਨਾਉਂਦੇ ਹਨ ਤੇ ਜਦੋਂ ਸਿੱਖ ਆਪਣੇ ਲਈ ਸੰਘਰਸ਼ ਕਰਦਾ ਹੈ ਤਾਂ ਇਹ ਸਭ ਸਿੱਖਾਂ ਦਾ ਵਿਰੋਧ ਕਰਦੇ ਹਨ।
‘ਲਾਹੌਰ ਹੁੰਦੀ ਮੀਟਿੰਗ’ ‘ਤੇ ਰਾਜਾ ਵੜਿੰਗ ਨੂੰ ਕਰਾਰਾ ਜਵਾਬ
ਇਸ ਬਾਰੇ ਅੰਮ੍ਰਿਤਪਾਲ ਨੇ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਜਿਨ੍ਹਾਂ ਇਹ ਕਿਹਾ ਹੈ ਉਨ੍ਹਾਂ ਨੂੰ ਕੋਈ ਪੁੱਛੇ ਕਿ ਤੁਸੀਂ ਕੋਲ ਬੈਠੇ ਸੀ। ਦੱਸ ਦਈਏ ਕਿ ਵਿਧਾਨ ਸਭਾ ‘ਚ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਪੇਸ਼ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਲਾਹੌਰ ISI ਨਾਲ ਮੀਟਿੰਗ ਕਰਦੇ ਹਨ।
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਹਿਮਾਇਤ
ਅੰਮ੍ਰਿਤਪਾਲ ਨੇ ਕਿਹਾ ਕਿ ਸਿੱਧੂ ਦੇ ਕਾਲਤਾਂ ਕੋਲ ਆਟੋਮੈਟਿਕ ਹਥਿਆਰ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰਾਂ ਜਦੋਂ ਫੈਲ ਹੁੰਦੀਆਂ ਮੈਨੂੰ ਨੀ ਲਗਦਾ ਕਿ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਮੰਗ ਕਰਨਾ ਠੀਕ ਹੈ। ਪਰ ਸਿੱਧੂ ਦੇ ਮਾਪਿਆਂ ਨੂੰ ਖੱਜਲ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਕੀ ਕਰਨਾ ਹੈ। ਨਾਲ ਹੀ ਅੰਮ੍ਰਿਤਪਾਲ ਨੇ ਕਿਹਾ ਕਿ ਕਦੇ ਕੋਈ ਪਾਰਟੀ ਉਨ੍ਹਾਂ ਨੂੰ ਵਰਤਦੀ ਹੈ ਤੇ ਕਦੇ ਕੋਈ। ਬੇਬੱਸ ਸਿੱਧੂ ਦੇ ਮਾਪਿਆਂ ਨੂੰ ਪਰਮਾਤਮਾ ‘ਤੇ ਆਸਰਾ ਲਾਉਣਾ ਚਾਹਿਦਾ ਹੈ।
ਨਾਲ ਹੀ ਅੰਮ੍ਰਿਤਪਾਲ ਨੇ ਸਾਫ ਕੀਤਾ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮੂਸਾ ਪਿੰਡ ਦਜਾ ਕੇ ਮਿਲਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h