PSEB English Paper Leak Case: ਪੰਜਾਬ ਵਿੱਚ ਪੁਲਿਸ ਨੇ PSEB 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਸਬੰਧ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ।
ਦੱਸ ਦਈਏ ਕਿ ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ। ਮੰਤਰੀ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਾਅਦ ਵਿੱਚ ਕਰਨ ਦੀ ਗੱਲ ਕਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h