Saurabh Bharadwaj-Atishi Delhi News Cabinet Ministers: ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਉਪ ਰਾਜਪਾਲ ਵੀਕੇ ਸਕਸੈਨਾ ਨੇ ਅਹੁਦੇ ਦੀ ਸਹੁੰ ਚੁਕਾਈ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਰਾਮਵੀਰ ਸਿੰਘ ਬਿਧੂੜੀ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।
ਸੌਰਭ ਭਾਰਦਵਾਜ ਨੂੰ ਮਿਲਿਆ ਸਿਹਤ ਵਿਭਾਗ
ਆਤਿਸ਼ੀ ਨੂੰ ਸਿੱਖਿਆ, ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਊਰਜਾ ਅਤੇ ਸੈਰ-ਸਪਾਟਾ ਵਿਭਾਗ ਦਾ ਚਾਰਜ ਦਿੱਤਾ ਜਾਵੇਗਾ ਜਦਕਿ ਭਾਰਦਵਾਜ ਨੂੰ ਸਿਹਤ, ਸ਼ਹਿਰੀ ਵਿਕਾਸ, ਜਲ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਮੰਤਰੀ ਮੰਡਲ ਵਿੱਚ ਦੋ ਮੰਤਰੀ ਅਹੁਦੇ ਖਾਲੀ ਹੋ ਗਏ ਸੀ।
ਸਿਸੋਦੀਆ ਅਤੇ ਜੈਨ ਇਸ ਸਮੇਂ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕ੍ਰਮਵਾਰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 2021-22 ਦੀ ਤਿਆਰੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਹ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਹੈ।
ਸਿਸੋਦੀਆ ਤੇ ਜੈਨ ਨੂੰ ਦੇਣਾ ਪਿਆ ਅਸਤੀਫਾ
ਸਤੇਂਦਰ ਜੈਨ ਵੀ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਪਿਛਲੇ ਸਾਲ ਮਈ ਵਿੱਚ ਇੱਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਸ ਤੋਂ ਪਹਿਲਾਂ ਸਿਸੋਦੀਆ ਅਤੇ ਜੈਨ ਦੇ ਅਸਤੀਫੇ ਸਵੀਕਾਰ ਕਰ ਲਏ ਸੀ। ਉਪ ਰਾਜਪਾਲ ਸਕਸੈਨਾ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸਿਫਾਰਿਸ਼ ‘ਤੇ ਰਾਸ਼ਟਰਪਤੀ ਮੁਰਮੂ ਨੂੰ ਆਤਿਸ਼ੀ ਅਤੇ ਭਾਰਦਵਾਜ ਨੂੰ ਮੰਤਰੀ ਬਣਾਉਣ ਦੀ ਸਿਫਾਰਸ਼ ਕੀਤੀ ਸੀ।
ਪਾਰਟੀ ਸੂਤਰਾਂ ਨੇ ਦੱਸਿਆ ਕਿ 9 ਮਾਰਚ ਨੂੰ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਅਤੇ ਭਾਰਦਵਾਜ 17 ਮਾਰਚ ਤੋਂ ਸ਼ੁਰੂ ਹੋ ਰਹੇ ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਮੰਤਰੀ ਵਜੋਂ ਹਿੱਸਾ ਲੈਣਗੇ। ਭਾਰਦਵਾਜ 2013 ਤੋਂ ‘ਆਪ’ ਵਿਧਾਇਕ ਹਨ ਅਤੇ ਇਸ ਸਮੇਂ ਦਿੱਲੀ ਜਲ ਬੋਰਡ ਦੇ ਉਪ-ਚੇਅਰਮੈਨ ਹਨ।
ਉਹ 2013 ‘ਚ ਕੇਜਰੀਵਾਲ ਦੀ ਅਗਵਾਈ ਵਾਲੀ ਪਹਿਲੀ ‘ਆਪ’ ਸਰਕਾਰ ‘ਚ ਕੁਝ ਸਮਾਂ ਮੰਤਰੀ ਰਹੇ। ਆਤਿਸ਼ੀ ਸਾਲ 2020 ਤੋਂ ‘ਆਪ’ ਦੇ ਵਿਧਾਇਕ ਹਨ। ਹਾਲਾਂਕਿ ਉਹ ਸ਼ੁਰੂ ਤੋਂ ਹੀ ‘ਆਪ’ ਨਾਲ ਜੁੜੀ ਹੋਈ ਹੈ। ਉਸ ਨੇ ਸਿੱਖਿਆ ਮਾਮਲਿਆਂ ‘ਤੇ ਸਿਸੋਦੀਆ ਦੇ ਸਲਾਹਕਾਰ ਦੀ ਭੂਮਿਕਾ ਨਿਭਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h