Punjab Transport Sector: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਲਈ ਰੱਖਿਆ ਗਿਆ 567 ਕਰੋੜ ਰੁਪਏ ਦਾ ਬਜਟ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 42 ਫ਼ੀਸਦੀ ਵੱਧ ਹੈ, ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਨਵੀਂ ਗਤੀ ਦੇਵੇਗਾ।
ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਰਾਂਸਪੋਰਟ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੜਾਅਵਾਰ ਤਰੀਕੇ ਨਾਲ 28 ਬੱਸ ਸਟੈਂਡਾਂ ਦੀ ਸਥਾਪਨਾ/ਅਪਗ੍ਰੇਡੇਸ਼ਨ ਲਈ 35 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸੇ ਤਰ੍ਹਾਂ ਕੀਮਤੀ ਜਾਨਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਰਾਜ ਸੜਕ ਸੁਰੱਖਿਆ ਫੰਡ ਲਈ 48 ਕਰੋੜ ਰੁਪਏ ਰੱਖੇ ਗਏ ਹਨ।
Transport Minister @LaljitBhullar said that the budgetary outlay of ₹567 crore for the transport sector, which is an increase of 42% over financial year 2022-23, will give a new momentum to the efforts being made by the state government for transforming the Transport sector. pic.twitter.com/hCvQdK9IBH
— Government of Punjab (@PunjabGovtIndia) March 10, 2023
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਲ 2023-24 ਵਿੱਚ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ਵਿੱਚ ਏਕੀਕ੍ਰਿਤ ਡਿਪੂ ਪ੍ਰਬੰਧਨ ਪ੍ਰਣਾਲੀ (ਆਈ.ਡੀ.ਐਮ.ਐਸ.) ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਗਈ ਹੈ ਜਿਸ ਨਾਲ ਜਨਤਕ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ, ਪਟਿਆਲਾ, ਬਠਿੰਡਾ, ਲੁਧਿਆਣਾ, ਫ਼ਰੀਦਕੋਟ ਅਤੇ ਅੰਮ੍ਰਿਤਸਰ ਵਿਖੇ ਛੇ ਆਟੋਮੋਟਿਵ ਟੈਸਟਿੰਗ ਸਟੇਸ਼ਨਾਂ ਨੂੰ ਬੀ.ਓ.ਓ. ਆਧਾਰ ‘ਤੇ ਸਥਾਪਿਤ ਕੀਤਾ ਜਾਵੇਗਾ, ਜਿੱਥੇ ਅਤਿ-ਆਧੁਨਿਕ ਉਪਕਰਣਾਂ ਨਾਲ ਵਪਾਰਕ ਵਾਹਨਾਂ ਦੀ ਫਿਟਨੈਸ ਦੀ ਜਾਂਚ ਕੀਤੀ ਜਾ ਸਕੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪਹਿਲਾਂ ਹੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦੇ ਕੇ ਨੋਟੀਫ਼ਾਈ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਰਜਿਸਟਰਡ ਵਾਹਨ ਸਕ੍ਰੈਪਿੰਗ ਸਹੂਲਤ ਲਾਗੂ ਕੀਤੀ ਹੈ। ਸਕ੍ਰੈਪਿੰਗ ਸਹੂਲਤ ਸਥਾਪਤ ਕਰਨ ਲਈ ਸੰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ, ਜਿਨ੍ਹਾਂ ਨੂੰ ਵਿੱਤੀ ਵਰ੍ਹੇ 2023-24 ਵਿੱਚ ਕਾਰਜਸ਼ੀਲ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h